ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸਿੰਘ ਸੁਮਨ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ¢ ਉਨ੍ਹਾ ਕਿਹਾ ਕਿ ਅਮਿਤ ਸ਼ਾਹ ਦੇਸ਼ ਭਰ ਦਾ ਦÏਰਾ ਕਰਦੇ ਹਨ ਅਤੇ ਵੱਖ-ਵੱਖ ਰਾਜਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹੋਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾ ਨੂੰ ਪੰਜਾਬ ਆਉਣ ਤੋਂ ਪਹਿਲਾਂ ਦੇਸ਼ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਜੋ ਗੈਂਗਸਟਰਵਾਦ, ਨਸ਼ਾ ਤਸਕਰੀ, ਫਿਰÏਤੀ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਹੋਏ ਹਨ¢ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਉਠ ਰਹੇ ਹਨ ਅਤੇ ਭਾਜਪਾ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ¢ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਸ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਤਲ, ਫਿਰÏਤੀ ਅਤੇ ਕਿਡਨੈਪਿੰਗ ਵਰਗੇ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲੇ ਦਰਜ ਹਨ¢ ਇਸ ਦੇ ਬਾਵਜੂਦ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦÏਰਾਨ ਉਸ ਦੇ ਨਾਂਅ ‘ਤੇ ਕਥਿਤ ਤÏਰ ‘ਤੇ ਅਪਰਾਧਿਕ ਗਤੀਵਿਧੀਆਂ ਅਤੇ ਧਮਕੀ ਭਰੇ ਫ਼ੋਨ ਆਉਣ ਦੇ ਮਾਮਲੇ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਵਿਸ਼ਾ ਹੈ¢ ਉਨ੍ਹਾ ਸਵਾਲ ਕੀਤਾ ਕਿ ਜੇਕਰ ਜੇਲ੍ਹਾਂ ਦੇ ਅੰਦਰੋਂ ਵੀ ਅਪਰਾਧਿਕ ਨੈੱਟਵਰਕ ਚਲਾਏ ਜਾਣ ਦੇ ਦੋਸ਼ ਲੱਗ ਰਹੇ ਹਨ, ਤਾਂ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਸੰਬੰਧਤ ਰਾਜ ਸਰਕਾਰਾਂ ਇਸ ਦੀ ਜਵਾਬਦੇਹੀ ਕਿਉਂ ਨਹੀਂ ਤੈਅ ਕਰਦੀਆਂ? ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ¢ਚੀਮਾ ਨੇ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਈ ਗੋਲੀਬਾਰੀ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵੱਡੇ ਕਲਾਕਾਰਾਂ, ਕਾਰੋਬਾਰੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ¢ਉਨ੍ਹਾ ਕਿਹਾ ਕਿ ਜਦੋਂ ਅਪਰਾਧਿਕ ਗਰੋਹਾਂ ਦੇ ਨਾਂਅ ਗੰਭੀਰ ਘਟਨਾਵਾਂ ਜਾਂ ਧਮਕੀਆਂ ਦੇ ਸੰਦਰਭ ਵਿੱਚ ਸਾਹਮਣੇ ਆਉਂਦੇ ਹਨ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਪੱਖ ਜਾਂਚ ਕਰਵਾਏ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਏ¢ਚੀਮਾ ਨੇ ਇਸ ਘਟਨਾ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਅਤੇ ਜਨਤਾ ਦੇ ਸਾਹਮਣੇ ਤੱਥ ਰੱਖਣ ਦੀ ਮੰਗ ਕੀਤੀ¢
ਚੀਮਾ ਨੇ ਭਾਜਪਾ ਸ਼ਾਸਿਤ ਰਾਜਾਂ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਹਰਿਆਣਾ, ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਰਾਜਾਂ ਤੋਂ ਗੈਂਗਵਾਰ, ਗੋਲੀਬਾਰੀ, ਫਿਰÏਤੀ ਅਤੇ ਨਸ਼ਾ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ¢ ਉਨ੍ਹਾ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਮਜ਼ਬੂਤ ਕਾਨੂੰਨ-ਵਿਵਸਥਾ ਦੇਣ ਦੇ ਦਾਅਵੇ ਕਰਦੀ ਹੈ, ਪਰ ਇਨ੍ਹਾਂ ਘਟਨਾਵਾਂ ਦੇ ਵਿਚਕਾਰ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿੱਚ ਕੀ ਕੀਤਾ ਜਾ ਰਿਹਾ ਹੈ¢ ਚੀਮਾ ਮੁਤਾਬਕ, ਕੇਵਲ ਸਿਆਸੀ ਭਾਸ਼ਣਾਂ ਨਾਲ ਅਪਰਾਧ ਨੂੰ ਨਹੀਂ ਰੋਕਿਆ ਜਾ ਸਕਦਾ, ਇਸ ਲਈ ਜਵਾਬਦੇਹੀ, ਪ੍ਰਭਾਵਸ਼ਾਲੀ ਜਾਂਚ ਅਤੇ ਅਪਰਾਧੀਆਂ ਵਿਰੁੱਧ ਫੈਸਲਾਕੁਨ ਕਾਰਵਾਈ ਜ਼ਰੂਰੀ ਹੈ¢





