ਲੁਧਿਆਣਾ (ਰੈਕਟਰ ਕਥੂਰੀਆ)
ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਪੰਜਾਬ ਮÏਲਾਨਾ ਮੁਹੰਮਦ ਉਸਮਾਨ ਰਹਿਮਾਨੀ ਆਪਣੇ ਤੈਅ ਪ੍ਰੋਗਰਾਮ ਮੁਤਾਬਕ ਬਠਿੰਡਾ ਦੇ ਦÏਰੇ ‘ਤੇ ਸਨ, ਜਿੱਥੇ ਉਹਨਾ ਨੂੰ ਅਣਪਛਾਤੇ ਨੰਬਰ ਤੋਂ ਫੋਨ ਕਾਲ ‘ਤੇ ਜਾਨੋ ਮਾਰਨ ਦੀ ਧਮਕੀ ਮਿਲੀ | ਇਸ ਦੀ ਸੂਚਨਾ ਉਹਨਾ ਫÏਰੀ ਤÏਰ ‘ਤੇ ਲੁਧਿਆਣਾ ਪੁਲਸ ਥਾਣਾ ਡੀਜ਼ਲ ਨੰਬਰ ਦੋ ਦੇ ਐੱਸ ਐੱਚ ਓ ਨੂੰ ਦਿੱਤੀ¢ ਉਹਨਾ ਦੱਸਿਆ ਕਿ ਬੀਤੇ ਦਿਨੀਂ ਇਕ ਪੱਤਰ ਦੇ ਰਾਹੀਂ ਅਤੇ ਲਗਾਤਾਰ ਸੋਸ਼ਲ ਮੀਡੀਆ ਜ਼ਰੀਏ ਸ਼ਾਹੀ ਇਮਾਮ ਪੰਜਾਬ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ | ਇਸ ਸੰਬੰਧੀ ਡੀ ਜੀ ਪੀ ਅਤੇ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਲਿਖਤੀ ਪੱਤਰ ਅਤੇ ਈਮੇਲ ਰਾਹੀਂ ਜਾਣਕਾਰੀ ਦਿੱਤੀ ਗਈ ਹੈ | ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਇਹੋ ਜਿਹੀਆਂ ਧਮਕੀਆਂ ਤੋਂ ਉਹ ਡਰਨ ਵਾਲੇ ਨਹੀਂ, ਪਰ ਧਮਕੀਆਂ ਦੇਣ ਵਾਲਿਆਂ ਨੂੰ ਬੇਨਕਾਬ ਕਰਨਾ ਅਤੇ ਉਹਨਾਂ ਨੂੰ ਸਜ਼ਾ ਦਿਵਾਉਣਾ ਜ਼ਰੂਰੀ ਹੈ |
ਉਹਨਾ ਦੱਸਿਆ ਕਿ ਮÏਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਿਰਫ ਪੰਜਾਬ ਵਿੱਚ ਹੀ ਨਹੀਂ, ਬਲਕਿ ਦੇਸ਼ ਭਰ ਦੇ ਮੁਸਲਮਾਨਾਂ ਦੇ ਪ੍ਰਮੁੱਖ ਧਾਰਮਕ ਵਿਦਵਾਨਾਂ ਵਿੱਚ ਗਿਣੇ ਜਾਂਦੇ ਹਨ ਅਤੇ ਹਰ ਮਹੀਨੇ ਉਹਨਾ ਦੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਮੁਸਲਮਾਨ ਅਤੇ ਗੈਰ-ਮੁਸਲਿਮ ਭਰਾ ਸ਼ਾਮਲ ਹੁੰਦੇ ਹਨ¢





