ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ਮੁਲਤਵੀ

0
15

ਜਲੰਧਰ (ਗਿਆਨ ਸੈਦਪੁਰੀ)-ਸੀਨੀਅਰ ਮੀਤ ਪ੍ਰਧਾਨ ਦੀ ਚੋਣ ਲੜ ਰਹੇ ਉਮੀਦਵਾਰ ਸ਼ਿੰਦਰਪਾਲ ਸਿੰਘ (ਪ੍ਰੋ.) ਦੇ ਪਰਵਾਰ ਵਿੱਚ ਵਾਪਰੀ ਮੰਦਭਾਗੀ ਘਟਨਾ ਅਤੇ ਅਣਸੁਖਾਵੇਂ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਤਿੰਨਾਂ ਹੀ ਚੋਣ ਅਧਿਕਾਰੀਆਂ ਡਾਕਟਰ ਲਖਵਿੰਦਰ ਸਿੰਘ ਜÏਹਲ, ਸਤਨਾਮ ਸਿੰਘ ਮਾਣਕ ਅਤੇ ਡਾਕਟਰ ਤੇਜਿੰਦਰ ਵਿਰਲੀ ਨੇ ਦੱਸਿਆ ਕਿ ਚੋਣ ਲੜ ਰਹੀਆਂ ਸਾਰੀਆਂ ਧਿਰਾਂ ਹਾਲਾਤ ਦੀ ਗੰਭੀਰਤਾ ਨੂੰ ਮਹਿਸੂਸ ਕਰਦੀਆਂ ਹੋਈਆਂ ਇਸ ਨਤੀਜੇ ‘ਤੇ ਪਹੁੰਚੀਆਂ ਕਿ ਮਾਨਵੀ ਸੰਵੇਦਨਾ ਦੇ ਮੱਦੇਨਜ਼ਰ ਇਹ ਚੋਣਾਂ ਮੁਲਤਵੀ ਕਰ ਦਿੱਤੀਆਂ ਜਾਣ¢
ਉਹਨਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣਾਂ ਦੀ ਨਵੀਂ ਤਰੀਕ ਜਲਦੀ ਹੀ ਐਲਾਨ ਦਿੱਤੀ ਜਾਵੇਗੀ¢ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਚੋਣਾਂ ਦੀ ਸਾਰੀ ਪ੍ਰਕਿਰਿਆ ਨਵੇਂ ਸਿਰੇ ਤੋਂ ਆਰੰਭ ਨਹੀਂ ਹੋਵੇਗੀ, ਸਿਰਫ਼ ਤਰੀਕ ਬਦਲਣ ਦਾ ਫੈਸਲਾ ਹੀ ਕੀਤਾ ਗਿਆ ਹੈ, ਬਾਕੀ ਸਾਰੀ ਸਥਿਤੀ ਜਿਉਂ ਦੀ ਤਿਉਂ ਰਹੇਗੀ¢