ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਕੰਟਰੈਕਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਦੇ ਚÏਥੇ ਦਿਨ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਸਥਿਤ ਪੀ ਆਰ ਟੀ ਸੀ ਦੇ ਮੁੱਖ ਦਫ਼ਤਰ ਪਹੁੰਚ ਕੇ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ¢ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ‘ਤੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਸਾਰੇ ਮੁਲਾਜ਼ਮ ਸੰਗਠਨਾਂ ਨੇ ਹੜਤਾਲ ਤੁਰੰਤ ਵਾਪਸ ਲੈ ਕੇ ਕੰਮ ‘ਤੇ ਪਰਤਣ ਦਾ ਫ਼ੈਸਲਾ ਕੀਤਾ ਹੈ | ਚੀਮਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਅਤੇ ਠੇਕੇਦਾਰੀ ਪ੍ਰਥਾ ਤੋਂ ਮੁਕਤ ਕਰ ਕੇ ਵਿਭਾਗ ਦੇ ਸਿੱਧੇ ਇਕਰਾਰਨਾਮੇ (ਕੰਟਰੈਕਟ) ਅਧੀਨ ਲਿਆਉਣ ਦੀ ਪ੍ਰਕਿਰਿਆ ਚੱਲ ਰਹੀ ਹੈ | ਇਸ ਤਹਿਤ ਅਗਲੇ ਹਫ਼ਤੇ ਤੱਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ¢ਉਨ੍ਹਾ ਦੱਸਿਆ ਕਿ ਵਿਭਾਗੀ ਨਿਯਮਾਂ ਅਤੇ ਹੋਰ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ 29 ਅਕਤੂਬਰ ਨੂੰ ਅਗਲੀ ਮੀਟਿੰਗ ਸੱਦੀ ਗਈ ਹੈ¢ ਇਸ ਦੇ ਨਾਲ ਹੀ ਹੜਤਾਲ ਦÏਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ‘ਤੇ ਵਿਚਾਰ ਕਰ ਕੇ ਉਨ੍ਹਾਂ ਨੂੰ ਢੁਕਵੀਂ ਰਾਹਤ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ¢ਉਨ੍ਹਾ ਕਿਹਾ ਕਿ ਹੜਤਾਲ ਖ਼ਤਮ ਹੋਣ ਨਾਲ ਪੂਰੇ ਪੰਜਾਬ ਵਿੱਚ ਬੱਸ ਸੇਵਾਵਾਂ ਮੁੜ ਆਮ ਵਾਂਗ ਬਹਾਲ ਹੋ ਗਈਆਂ ਹਨ, ਜਿਸ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ¢ਇਸ ਸੰਬੰਧੀ ਗੱਲਬਾਤ ਕਰਦਿਆ ਕੰਟਰੈਕਟ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਆਖਿਆ ਕਿ ਮੀਟਿੰਗ ‘ਚ ਮੰਗਾਂ ਪ੍ਰਤੀ ਸਹਿਮਤੀ ਬਣੀ ਹੈ, ਪਰ ਮੈਨੇਜਮੈਂਟ ਵੱਲੋਂ ਯੂਨੀਅਨ ਨੂੰ ਹਾਲੇ ਤੱਕ ਲਿਖਤੀ ਰੂਪ ‘ਚ ਨਹੀਂ ਦਿੱਤਾ ਗਿਆ | ਜਦੋਂ ਲਿਖਤੀ ਪੱਤਰ ਉਨ੍ਹਾਂ ਦੇ ਹੱਥ ‘ਚ ਆ ਜਾਵੇਗਾ, ਉਦੋਂ ਹੀ ਸੰਘਰਸ਼ ਸਮਾਪਤ ਕਰ ਦਿੱਤਾ ਜਾਵੇਗਾ |


