ਨਸ਼ਿਆਂ ਲਈ ਕੇਂਦਰ ਤੇ ਸੂਬਾ ਸਰਕਾਰ ਜ਼ਿੰਮੇਵਾਰ : ਟਿਕੈਤ

0
3

ਮਾਨਸਾ (ਆਤਮਾ ਸਿੰਘ ਪਮਾਰ)
ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ | ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਸਵਾਲ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਸ਼ਨੀਵਾਰ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ | ਟਿਕੈਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਰੋਕਣਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ | ਉਨ੍ਹਾ ਸਵਾਲ ਉਠਾਇਆ ਕਿ ਜੇਕਰ ਸਰਕਾਰਾਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰ ਹਨ ਤਾਂ ਫਿਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਅਸਰਦਾਰ ਕਾਰਵਾਈ ਕਿਉਂ ਨਹੀਂ ਹੋ ਰਹੀ | ਉਨ੍ਹਾ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਐਲਾਨਾਂ ਦੀ ਥਾਂ ਜ਼ਮੀਨੀ ਪੱਧਰ ‘ਤੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ |
ਕਿਸਾਨ ਆਗੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਜਿਹੜੀ ਲੜਾਈ ਸ਼ੁਰੂ ਕੀਤੀ ਸੀ, ਉਸ ਨੂੰ ਅਧਵਾਟੇ ਨਹੀਂ ਛੱਡਿਆ ਜਾਵੇਗਾ | ਉਨ੍ਹਾ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਮਜ਼ਬੂਤ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਝੋਟਾ ਦੇ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵੀ ਫ਼ੈਸਲਾਕੁਨ ਕਾਰਵਾਈ ਯਕੀਨੀ ਬਣਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾਂ ਦਾ ਸਵਾਲ ਕਿਸੇ ਇੱਕ ਪਰਵਾਰ ਜਾਂ ਜਥੇਬੰਦੀ ਤੱਕ ਸੀਮਤ ਨਹੀਂ | ਨਸ਼ਿਆਂ ਕਾਰਨ ਉਜੜ ਰਹੇ ਘਰਾਂ ਅਤੇ ਆਪਣੇ ਪੁੱਤਰ ਗੁਆ ਰਹੇ ਮਾਪਿਆਂ ਦਾ ਦਰਦ ਸਮੁੱਚੇ ਸਮਾਜ ਦਾ ਦਰਦ ਹੈ | ਉਨ੍ਹਾ ਜ਼ੋਰ ਦਿੱਤਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਸਮਾਜਿਕ ਜਥੇਬੰਦੀਆਂ ਨੂੰ ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨੀ ਪਵੇਗੀ | ਉਨ੍ਹਾ ਕਿਹਾ ਕਿ ਇਸ ਲੜਾਈ ਦਾ ਅਸਲ ਮਕਸਦ ਸਿਰਫ਼ ਇੱਕ ਕਤਲ ਦਾ ਇਨਸਾਫ਼ ਹਾਸਲ ਕਰਨਾ ਹੀ ਨਹੀਂ, ਸਗੋਂ ਅਜਿਹਾ ਮਾਹੌਲ ਸਿਰਜਣਾ ਵੀ ਹੈ, ਜਿਸ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸੇ ਹੋਰ ਨੌਜਵਾਨ ਨੂੰ ਆਪਣੀ ਜਾਨ ਨਾ ਗੁਆਉਣੀ ਪਵੇ |
ਇਸ ਮÏਕੇ ਜਥੇਬੰਦੀ ਦੇ ਸੂਬਾਈ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਨਿਰਮਲ ਸਿੰਘ ਝੰਡੂਕੇ, ਸੁਖਮਨ ਪੰਜਾਬ ਯੂਨੀਵਰਸਿਟੀ, ਹਰਿੰਦਰ ਸਿੰਘ ਮਾਨਸ਼ਾਹੀਆ, ਸੁਨੀਲ ਸੰਧੂ, ਭਗਵੰਤ ਸਮਾਓ, ਲਵਪ੍ਰੀਤ ਕÏਰ ਕੋਟ ਭਾਰਾ, ਮਨਜੀਤ ਸਿੰਘ, ਧੰਨਾ ਮੱਲ ਗੋਇਲ, ਕ੍ਰਿਸ਼ਨ ਚÏਹਾਨ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਕੁਲਵਿੰਦਰ ਸੁੱਖੀ, ਗੁਰਪ੍ਰੀਤ ਭੰਮੇ, ਹੰਸ ਰਾਜ ਮੋਫ਼ਰ, ਨਰਿੰਦਰ ਕÏਰ ਬੁਰਜ ਹਮੀਰਾ, ਰਜਿੰਦਰ ਸਿੰਘ, ਲੱਖਾ ਸਿਧਾਣਾ, ਮਹਿੰਦਰ ਭੈਣੀ, ਹਰਦੀਪ ਸਿੱਧੂ, ਹੰਸ ਰਾਜ ਮੋਫ਼ਰ, ਮਾਨਕ ਗੋਇਲ, ਗੁਰਦੇਵ ਸਿੰਘ, ਹਸਨ ਸਰਦਾਰ, ਗੁਰਮੀਤ ਸਿੰਘ, ਕੁਸ਼ੱਲਿਆ ਦੇਵੀ, ਸਤਵੰਤ ਸਿੰਘ , ਜਗਤਾਰ ਝੱਬਰ ਤੇ ਬੂਟਾ ਸਿੰਘ ਕੋਟ ਲੱਲੂ ਆਦਿ ਆਗੂ ਵੀ ਹਾਜ਼ਰ ਸਨ¢