ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ | ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਦੌਰਾ ਕਾਂਗਰਸ ਲਈ ਅਹਿਮ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਮਾਲਵਾ ਦੇ ਕੇਂਦਰ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲੇਗੀ | ਨਾਲ ਹੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ‘ਮਿਸ਼ਨ 2027’ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਸਪੱਸ਼ਟ ਸੁਨੇਹਾ ਵੀ ਮਿਲੇਗਾ |





