ਪੰਜਾਬ ਨੂੰ ਲੋਕਾਂ ਦੇ ਦੁੱੱਖ-ਦਰਦ ਸਮਝਣ ਵਾਲੇ ਨੁਮਾਇੰਦਿਆਂ ਦੀ ਲੋੜ : ਮਾਨ

0
5

ਧੂਰੀ (ਮੋਹਿਤ ਗਰਗ, ਮਨੋਹਰ ਸਿੰਘ ਸੱਗੂ, ਬਿੰਨੀ ਗਰਗ)-ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਅਗਾਂਹਵਧੂ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਹਾ ਹੈ¢ ਸਰਕਾਰੀ ਸਕੂਲਾਂ ਦੇ ਸੁਧਾਰ ਵਿੱਚ ਧਨ ਦੀ ਘਾਟ ਨੂੰ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਨÏਜਵਾਨਾਂ ਲਈ ਭਵਿੱਖ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ¢ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਖੇਤਰੀ ਯੂਥ ਫੈਸਟੀਵਲ ਦÏਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿੱਦਿਆ ਅਤੇ ਸਖ਼ਤ ਮਿਹਨਤ ‘ਤੇ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ, ਨਾਲ ਹੀ ਇਹ ਵੀ ਕਿਹਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ, ਜੋ ਲੋਕਾਂ ਦੇ ਦੁੱਖ-ਦਰਦ ਨੂੰ ਸਮਝ ਸਕਣ¢ਯੂਥ ਫੈਸਟੀਵਲਾਂ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਛੁਪੀ ਹੋਈ ਪ੍ਰਤਿਭਾ ਪਛਾਣਨ, ਝਿਜਕ ਦੂਰ ਕਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਅਨੁਸ਼ਾਸਨ, ਮਿਲਵਰਤਨ ਤੇ ਸੁਚੱਜੇ ਮੁਕਾਬਲੇ ਦੀ ਭਾਵਨਾ ਸਿੱਖਣ ਵਿੱਚ ਮਦਦ ਕਰਦੇ ਹਨ | ਇਹ ਮੰਚ ਵਿਦਿਆਰਥੀਆਂ ਨੂੰ ਇੱਕ-ਦੂਜੇ ਤੋਂ ਸਿੱਖਣ, ਆਪਣੀ ਸੋਚ ਦਾ ਦਾਇਰਾ ਵਿਸ਼ਾਲ ਕਰਨ ਅਤੇ ਭਵਿੱਖ ਦੀਆਂ ਚੁਣÏਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ | ?ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੈਸਟੀਵਲ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਉਤਸ਼ਾਹਜਨਕ ਸ਼ਮੂਲੀਅਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ, ਜਿੱਥੇ ਚਾਰ ਵੱਖ-ਵੱਖ ਮੰਚਾਂ ‘ਤੇ 60 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ¢