ਮਾਨਸਾ (ਆਤਮਾ ਸਿੰਘ ਪਮਾਰ)
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਇਨਸਾਫ ਮੋਰਚੇ ਦਾ ਅੰਦੋਲਨ ਡਰੱਗ ਮਾਫੀਆ ਤੇ ਨਸ਼ਾ ਤਸਕਰਾਂ ਖਿਲਾਫ ਵਿਆਪਕ ਅੰਦੋਲਨ ਬਣ ਕੇ ਅੱਗੇ ਵਧ ਰਿਹਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਸਲੇ ‘ਤੇ ਮੂਕ ਦਰਸ਼ਕ ਬਣਨ ਦੀ ਬਜਾਏ ਮੰਗਾਂ ਮੰਨਣ ਤੇ ਪਰਵਾਰ ਨੂੰ ਇਨਸਾਫ ਦਿਵਾਉਣ ਲਈ ਪਹਿਲ-ਕਦਮੀ ਕਰਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਮਾਨਸਾ ਵਿਖੇ ਚੱਲਦੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ¢ਝੋਟੇ ਦੀ ਕੁਰਬਾਨੀ ਤੇ ਨਸ਼ਾ ਵਿਰੋਧੀ ਮੁਹਿੰਮ ਨੇ ਪੰਜਾਬ ਸਮੇਤ ਸਮੂਹ ਲੋਕਾਂ ਨੂੰ ਹਲੂਣਾ ਦਿੰਦਿਆਂ ਉਨ੍ਹਾ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਇਹ ਮੁਹਿੰਮ ਘਰ-ਘਰ ਤੱਕ ਪਹੁੰਚਾ ਕੇ ਲੋਕਾਂ ਦੀ ਵਿਆਪਕ ਲਾਮਬੰਦੀ ਕਰਨ ਦੀ ਲੋੜ ਹੈ | ਉਨ੍ਹਾ ਡਰੱਗ ਮਾਫੀਆ ਅਤੇ ਨਸ਼ਾ ਤਸਕਰਾਂ ਖਿਲਾਫ ਸਾਂਝੀ ਮੁਹਿੰਮ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ | ਕਾਮਰੇਡ ਧਾਲੀਵਾਲ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਦਿਆਂ ਐਕਸ਼ਨ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਨਾਜ਼ੁਕ ਦÏਰ ਤੇ ਸੰਕਟ ‘ਚ ਸੀ ਪੀ ਆਈ ਪੰਜਾਬ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਇਨਸਾਫ ਦਿਵਾਉਣ ਤੱਕ ਚਟਾਨ ਵਾਂਗ ਖੜੇ੍ਹਗੀ¢ਇਸ ਮÏਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੌਹਾਨ, ਮਾਲੇਰਕੋਟਲਾ ਪਾਰਟੀ ਦੇ ਜ਼ਿਲ੍ਹਾ ਸਹਾਇਕ ਸਕੱਤਰ ਮੁਹੰਮਦ ਖਲੀਲ, ਸ਼ਹਿਰੀ ਸਕੱਤਰ ਰਤਨ ਭੋਲਾ, ਏਟਕ ਆਗੂ ਬੂਟਾ ਸਿੰਘ ਬਰਨਾਲਾ, ਖੇਤ ਮਜ਼ਦੂਰ ਆਗੂ ਸੁਖਦੇਵ ਸਿੰਘ ਪੰਧੇਰ, ਭੂਸ਼ਨ ਸ਼ਰਮਾ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ ਤੇ ਗੁਰਚਰਨ ਸਿੰਘ ਭਿੰਡਰ ਆਦਿ ਆਗੂ ਹਾਜ਼ਰ ਸਨ |





