ਝੋਟਾ ਪਰਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਚੁੱਕੇ ਹਾਂ : ਮਾਨ

0
3

ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਇੱਥੇ ਸੋਮਵਾਰ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ | ਉਨ੍ਹਾ ਐਲਾਨ ਕੀਤਾ ਕਿ ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਇਆ ਗਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਹਰ ਪਿੰਡ ਤੱਕ ਬੱਸਾਂ ਪਹੁੰਚਾਈਆਂ ਜਾਣਗੀਆਂ |
ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕਰਦਿਆਂ ਮਾਨ ਨੇ ਕਿਹਾ ਕਿ 29 ਸੀਟਾਂ ਵਾਲੀਆਂ 100 ਮਿੰਨੀ ਬੱਸਾਂ ਸ਼ਾਮਲ ਕਰਨ ਨਾਲ ਲੱਗਭੱਗ 150 ਨÏਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ, ਜਦਕਿ 15 ਨÏਜਵਾਨਾਂ ਨੂੰ ਤੁਰਤ ਟਰਾਂਸਪੋਰਟ ਵਿਭਾਗ ਵਿੱਚ ਨÏਕਰੀਆਂ ਦੇ ਨਿਯੁਕਤੀ ਪੱਤਰ ਸÏਾਪੇ ਗਏ ਹਨ¢
ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀਆਂ ਸਰਕਾਰਾਂ ਨੇ ਪੇਂਡੂ ਟਰਾਂਸਪੋਰਟ ਕੁਨੈਕਟੀਵਿਟੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਕੰਮ, ਸਿੱਖਿਆ ਅਤੇ ਹੋਰ ਜ਼ਰੂਰੀ ਲੋੜਾਂ ਲਈ ਸ਼ਹਿਰਾਂ ਤੱਕ ਜਾਣ ਲਈ ਸੰਘਰਸ਼ ਕਰਨਾ ਪੈਂਦਾ ਸੀ |
ਸਾਡੀ ਸਰਕਾਰ ਇਸ ਸਥਿਤੀ ਨੂੰ ਬਦਲਣ ਅਤੇ ਇਹ ਯਕੀਨੀ ਬਣਾਉਣ ਲਈ ਦਿ੍ੜ੍ਹ ਹੈ ਕਿ ਕੋਈ ਵੀ ਵਿਅਕਤੀ ਰਹਿਣ ਦੀ ਥਾਂ ਕਰਕੇ ਮÏਕਿਆਂ ਤੋਂ ਵਾਂਝਾ ਨਾ ਰਹੇ | ਮਾਨ ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ |
ਉਨ੍ਹਾ ਕਿਹਾ ਕਿ ਸੂਬੇ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਿਰਵਾ ਰੱਖਣਾ ਅਤੇ ਵਿੱਤੀ ਬਕਾਏ ਰੋਕੀ ਰੱਖਣਾ ਭਾਜਪਾ ਦੀ ਪੁਰਾਣੀ ਆਦਤ ਹੈ | ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ ਡੀ ਐੱਫ (ਪੇਂਡੂ ਵਿਕਾਸ ਫੰਡ) ਅਤੇ ਵੈਟ ਦੇ ਬਕਾਏ ਰੋਕਣ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾ ਕਿਹਾ ਕਿ ਇਹਨਾਂ ਅਕਾਲੀਆਂ ਤੇ ਭਾਜਪਾਈਆਂ ਨੇ ਆਪਣੇ ਪਿਛਲੇ ਸ਼ਾਸਨਕਾਲ ਦÏਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਚੋਣਾਂ ਵਿੱਚ ਲਾਹਾ ਖੱਟਣ ਲਈ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੇ ਹਨ¢
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝÏਤਾ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾ ਕਿਹਾ ਕਿ ਵਿਰੋਧੀ ਧਿਰ ਦੀ ਬੁਖਲਾਹਟ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਲਗਾਤਾਰ ਜਨਤਕ ਸਮਰਥਨ ਦਾ ਨਤੀਜਾ ਹੈ¢ਮਾਨ ਨੇ ਕਿਹਾ ਕਿ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਵਾਰ ਦੀਆਂ ਸਾਰੀਆਂ ਵਾਜਬ ਮੰਗਾਂ ਮੰਨ ਲਈਆਂ ਹਨ ਅਤੇ ਉਸਦੇ ਅੰਤਮ ਸੰਸਕਾਰ ਦਾ ਫੈਸਲਾ ਪਰਵਾਰ ਤੇ ਕਮੇਟੀ ਨੇ ਕਰਨਾ ਹੈ |
ਉਨ੍ਹਾ ਦੱਸਿਆ ਕਿ ਇਹ ਬੱਸਾਂ ਪਟਿਆਲਾ, ਬਠਿੰਡਾ, ਚੰਡੀਗੜ੍ਹ, ਸੰਗਰੂਰ, ਬਰਨਾਲਾ, ਬੁਢਲਾਡਾ, ਕਪੂਰਥਲਾ, ਫ਼ਰੀਦਕੋਟ ਅਤੇ ਲੁਧਿਆਣਾ ਸਮੇਤ ਵੱਖ-ਵੱਖ ਡਿਪੂਆਂ ਵਿੱਚ ਵੰਡੀਆਂ ਗਈਆਂ ਹਨ | ਇਸ ਦÏਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |