ਜਲੰਧਰ (ਇਕਬਾਲ ਸਿੰਘ ਉੱਭੀ/ਸ਼ੈਲੀ ਐਲਬਰਟ/
ਸੁਰਿੰਦਰ ਕੁਮਾਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਜਲੰਧਰ ਦੇ ਬਰਲਟਨ ਪਾਰਕ ਸਥਿਤ ਉਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦਾ ਉਦਘਾਟਨ ਕੀਤਾ | ਪੰਜਾਬ ਵਿੱਚ ਪਹਿਲੀ ਵਾਰ ਇਸ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਇਤਿਹਾਸਕ ਮÏਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੇ ਘਰੇਲੂ ਮੈਦਾਨਾਂ ‘ਤੇ ਅੰਤਰਰਾਸ਼ਟਰੀ ਟੀਮਾਂ ਨਾਲ ਖੇਡਣ ਦਾ ਲੰਮੇ ਸਮੇਂ ਤੋਂ ਦੇਖਿਆ ਜਾ ਰਿਹਾ ਸੁਪਨਾ ਸਾਕਾਰ ਹੋਇਆ ਹੈ |
ਮੁੱਖ ਮੰਤਰੀ ਨੇ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੀਆਂ ਬੰਗਲਾਦੇਸ਼, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਸਵਾਗਤ ਕੀਤਾ |
ਉਨ੍ਹਾ ਛੇ ਟੀਮਾਂ ਦੇ ਕਪਤਾਨਾਂ ਦਾ ਸਨਮਾਨ ਵੀ ਕੀਤਾ | ਇਸ ਮÏਕੇ ਉਲੰਪੀਅਨ, ਸਾਬਕਾ ਹਾਕੀ ਖਿਡਾਰੀ, ਹਾਕੀ ਇੰਡੀਆ ਅਤੇ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੇ ਨੁਮਾਇੰਦੇ, ਖੇਡ ਪ੍ਰੇਮੀ ਅਤੇ ਹੋਰ ਪਤਵੰਤੇ ਵੀ ਮÏਜੂਦ ਸਨ | ਮਾਨ ਨੇ ਕਿਹਾ ਕਿ ਪੰਜਾਬ ਅਤੇ ਹਾਕੀ ਦਾ ਰਿਸ਼ਤਾ ਬੇਹੱਦ ਗੂੜ੍ਹਾ ਹੈ |
ਭਾਰਤੀ ਹਾਕੀ ਵਿੱਚ ਪੰਜਾਬ ਦਾ ਯੋਗਦਾਨ ਸਿਰਫ਼ ਅੰਕੜਿਆਂ ਤੱਕ ਸੀਮਤ ਨਹੀਂ, ਸਗੋਂ ਇਹ ਜਨੂੰਨ, ਕੁਰਬਾਨੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਜੁੜੀ ਇੱਕ ਸ਼ਾਨਦਾਰ ਵਿਰਾਸਤ ਹੈ | ਪੰਜਾਬ ਦੀ ਧਰਤੀ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਉਲੰਪੀਅਨ, ਵਿਸ਼ਵ ਚੈਂਪੀਅਨ ਅਤੇ ਅਜਿਹੇ ਖਿਡਾਰੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਵਿਸ਼ਵ ਪੱਧਰ ‘ਤੇ ਤਿਰੰਗੇ ਦਾ ਮਾਣ ਵਧਾਇਆ ਹੈ | ਮੁੱਖ ਮੰਤਰੀ ਨੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕਾਂ, ਅਧਿਕਾਰੀਆਂ, ਵਲੰਟੀਅਰਾਂ, ਸੁਰੱਖਿਆ ਕਰਮਚਾਰੀਆਂ ਅਤੇ ਪਰਦੇ ਪਿੱਛੇ ਕੰਮ ਕਰ ਰਹੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾ ਕਿਹਾ ਕਿ ਪੰਜਾਬ ਆਪਣੀ ਇਤਿਹਾਸਕ ਧਰਤੀ ‘ਤੇ ਹਾਕੀ ਜਗਤ ਦਾ ਸਵਾਗਤ ਕਰਕੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਚੈਂਪੀਅਨਸ਼ਿਪ ਪੰਜਾਬ ਦੀ ਸ਼ਾਨਦਾਰ ਹਾਕੀ ਵਿਰਾਸਤ ਦਾ ਜਸ਼ਨ ਮਨਾਉਣ ਦੇ ਨਾਲ ਨਵੀਂ ਪੀੜ੍ਹੀ ਨੂੰ ਇਸ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗੀ¢
ਇਸ ਤੋਂ ਪਹਿਲਾਂ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ |
ਇਸ ਮÏਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ ਅਤੇ ਇਸ਼ਾਂਕ ਚੱਬੇਵਾਲ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਵਰੁਣ ਰੂਜਮ, ਖੇਡ ਨਿਰਦੇਸ਼ਕ ਅਭਿਜੀਤ ਕਪਲਿਸ਼, ਜਲੰਧਰ ਦੇ ਮੇਅਰ ਵਿਨੀਤ ਧੀਰ, ਸੈਰ-ਸਪਾਟਾ ਸਲਾਹਕਾਰ ਦੀਪਕ ਬਾਲੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ¢



