ਸਰੀਂਹ ਦੀ ਪੰਚਾਇਤ ਨੂੰ 51 ਲੱਖ ਦਾ ਚੈੱਕ ਸੌਂਪਿਆ

0
5

ਨਕੋਦਰ, (ਬਲਵਿੰਦਰ ਸਿੰਘ ਧਾਲੀਵਾਲ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਲਈ ਪਹੁੰਚੇ, ਜਿੱਥੇ ਉਨ੍ਹਾ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ¢ ਇਸ ਮÏਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ¢ ਪਿੰਡ ਵਿੱਚ ਹੋਏ ਭਰਵੇਂ ਇਕੱਠ ਨੂੰ ਦੇਖ ਕੇ ਮੁੱਖ ਮੰਤਰੀ ਕਾਫ਼ੀ ਉਤਸ਼ਾਹਤ ਨਜ਼ਰ ਆਏ, ਜਦਕਿ ਵਿਧਾਇਕ ਇੰਦਰਜੀਤ ਕÏਰ ਮਾਨ ਦੀ ਅਗਵਾਈ ਦੀ ਵੀ ਚਰਚਾ ਰਹੀ¢ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ‘ਤੇ ਖ਼ਰਚ ਕਰ ਰਹੀ ਹੈ¢ ਉਨ੍ਹਾਂ ਮਾਵਾਂ-ਭੈਣਾਂ ਲਈ ਐਲਾਨੀ ਸਤਿਕਾਰ ਯੋਜਨਾ ਸਮੇਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਆਮ ਪਰਵਾਰਾਂ ਨੂੰ ਆਰਥਿਕ ਰਾਹਤ ਦੇਣਾ ਹੈ¢ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਸਬੰਧੀ ਕੋਈ ਠੋਸ ਮੁੱਦਾ ਨਹੀਂ | ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਲੋਕਾਂ ਦੇ ਅਸਲ ਮਸਲਿਆਂ ਦੀ ਬਜਾਏ ਪਰਵਾਰਵਾਦ ਅਤੇ ਸਿਆਸੀ ਖਿੱਚੋਤਾਣ ਵਿੱਚ ਉਲਝੀਆਂ ਹੋਈਆਂ ਹਨ¢ ਮੁੱਖ ਮੰਤਰੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਨ ਦਾ ਦਾਅਵਾ ਵੀ ਕੀਤਾ¢ ਇੰਦਰਜੀਤ ਕÏਰ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ¢ ਉਨ੍ਹਾ ਦਾਅਵਾ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਦਰਜਾਬੰਦੀ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਇਸ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਯਤਨਾਂ ਨੂੰ ਜਾਂਦਾ ਹੈ¢