ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਇੰਡੀਆ ਬਲਾਕ ਦੀ ਪਹਿਲੀ ਨਵੰਬਰ ਦੀ ਰੈਲੀ ਦਾ ਸਮਰਥਨ ਕੀਤਾ ਹੈ | ਇਸ ਦੇ ਨੇਤਾ ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਪਾਰਟੀ ਸਮਰਥਕ ਰਾਮਲੀਲ੍ਹਾ ਮੈਦਾਨ ਵਿੱਚ ਰੈਲੀ ਵਿੱਚ ਸ਼ਾਮਲ ਹੋ ਸਕਦੇ ਹਨ | ਸੀ ਜੇ ਪੀ ਨੇ ਇੰਡੀਆ ਬਲਾਕ ਵਿੱਚ ਸ਼ਾਮਲ ਹੋਣ ਦਾ ਸੰਕੇਤ ਵੀ ਦਿੱਤਾ ਹੈ ਅਤੇ ਇਸ ਮਾਮਲੇ ‘ਤੇ ਪਾਰਟੀ ਵਰਕਰਾਂ ਤੋਂ ਫੀਡਬੈਕ ਮੰਗਿਆ ਹੈ | ਇਸੇ ਦੌਰਾਨ, ਰਾਹੁਲ ਗਾਂਧੀ ਨੇ ਵੀਰਵਾਰ ਵਿਦਿਆਰਥੀ ਸੰਗਠਨਾਂ ਨੂੰ ਪਹਿਲੀ ਨਵੰਬਰ ਨੂੰ ‘ਦਿੱਲੀ ਚਲੋ’ ਮਾਰਚ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਸ ਤਸ਼ੱਦਦ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ | ਉਨ੍ਹਾ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਦਾ ਮਾਰਚ ਨਹੀਂ, ਸਗੋਂ ਭਾਰਤ ਦੀ ਆਤਮਾ ਨੂੰ ਬਚਾਉਣ ਲਈ ਮਾਰਚ ਹੈ |



