ਝੋਟਾ ਇਨਸਾਫ ਮੋਰਚਾ ਐਕਸ਼ਨ ਕਮੇਟੀ ਦੀ ਸ਼ਰਤ

0
12

ਮਾਨਸਾ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਚੱਲ ਰਹੇ ਮੋਰਚੇ ਦੀ ਐਕਸ਼ਨ ਕਮੇਟੀ ਦੇ ਵਫਦ ਨੇ ਏ ਡੀ ਜੀ ਪੀ ਗੌਤਮ ਚੀਮਾ ਤੇ ਅਧਿਕਾਰੀ ਕੁਲਵੰਤ ਸਿੰਘ ਸਿੱਧੂ ਨਾਲ ਮੀਟਿੰਗ ‘ਚ ਅਗਲੀ ਮੀਟਿੰਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਚੀਫ ਸੈਕਟਰੀ ਨਾਲ ਕਰਨ ‘ਤੇ ਜ਼ੋਰ ਦਿੱਤਾ | ਇਸ ਤੋਂ ਪਹਿਲਾਂ ਆਗੂਆਂ ਖਿਲਾਫ ਸਾਰੇ ਪਰਚੇ ਰੱਦ ਕਰਨ ਦੀ ਮੰਗ ਵੀ ਰੱਖੀ | ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਸੱਦਾ ਬਰਕਰਾਰ ਹੈ |