ਅਬੋਹਰ (ਨਿਸ਼ਾ ਸ਼ਰਮਾ)
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐਤਵਾਰ ਫਿਰ ਪੰਜਾਬ ਦੀਆਂ ਅÏਰਤਾਂ ਦੇ ਮੋਬਾਇਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ | ਅਬੋਹਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਟੀਚਾ ਸੂਬੇ ਦੀਆਂ ਇੱਕ ਕਰੋੜ ਅÏਰਤਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਣਾ ਹੈ, ਜਿਨ੍ਹਾਂ ‘ਚੋਂ ਲੱਗਭੱਗ 80 ਲੱਖ ਰਜਿਸਟ੍ਰੇਸ਼ਨਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ¢ਇਸ ਪਹਿਲਕਦਮੀ ਨੂੰ ਇੱਕ ਅਜਿਹਾ ‘ਸਮਾਜਿਕ ਇਨਕਲਾਬ’ ਕਰਾਰ ਦਿੰਦਿਆਂ, ਜਿਸ ਨਾਲ ਅÏਰਤਾਂ ਦੀ ਵਿੱਤੀ ਆਜ਼ਾਦੀ ਅਤੇ ਸਵੈ-ਮਾਣ ਮਜ਼ਬੂਤ ਹੋਵੇਗਾ, ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਪਹਿਲੀ ਜਨਵਰੀ ਨੂੰ ਸਾਰੀਆਂ ਰਜਿਸਟਰਡ ਲਾਭਪਾਤਰੀ ਅÏਰਤਾਂ ਨੂੰ ਸਨਮਾਨ ਰਾਸ਼ੀ ਦੀ ਇਕੱਠੀ ਅਦਾਇਗੀ ਕੀਤੀ ਜਾਵੇਗੀ¢ਉਨ੍ਹਾ ਦੁਹਰਾਇਆ ਕਿ ਸਾਡੀ ਸਰਕਾਰ ਸਕੂਲਾਂ, ਹਸਪਤਾਲਾਂ, ਸੜਕਾਂ, ਨਹਿਰਾਂ ਅਤੇ 10 ਲੱਖ ਰੁਪਏ ਦੇ ਸਿਹਤ ਬੀਮੇ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਮੋੜ ਰਹੀ ਹੈ¢ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਵਿਚਲੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਪਰਵਾਰਾਂ ਦੀਆਂ ਅÏਰਤਾਂ ਵੀ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ, ਪਰ ਫਿਰ ਵੀ ਉਨ੍ਹਾਂ ਦੇ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਦੀ ਆਲੋਚਨਾ ਕਰਨੋਂ ਨਹੀਂ ਹਟ ਰਹੇ¢ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾ ਕਿਹਾ ਕਿ ਇਹ ਪਾਰਟੀਆਂ ਇੱਕ-ਦੂਜੇ ਨਾਲ ਘਿਉ-ਖਿਚੜੀ ਹਨ ਅਤੇ ਇਨ੍ਹਾਂ ਦਾ ਇੱਕੋ-ਇੱਕ ਏਜੰਡਾ ਸੱਤਾ ਹਥਿਆਉਣਾ ਅਤੇ ਆਪਣੇ ਨਿੱਜੀ ਹਿੱਤਾਂ ਨੂੰ ਸਿੱਧ ਕਰਨਾ ਹੈ |




