ਚੰਡੀਗੜ੍ਹ : ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮਿ੍ਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਅਸਤੀਫਾ ਪ੍ਰਵਾਨ ਕਰਨ ਮਗਰੋਂ ਹਲਕਾ ਅੰਮਿ੍ਤਸਰ (ਉੱਤਰੀ) ਤੇ ਹਲਕਾ ਸਨੌਰ ਦੀ ਸੀਟ ਨੂੰ ਅਧਿਕਾਰਤ ਤੌਰ ‘ਤੇ ‘ਖਾਲੀ’ (ਵੇਕੈਂਟ) ਐਲਾਨ ਦਿੱਤੀਆਂ | ਇਸ ਤੋਂ ਇਲਾਵਾ ਸਪੀਕਰ ਨੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ | ਸਪੀਕਰ ਨੇ ਇਸ ਮਾਮਲੇ ਦੀ 5 ਨਵੰਬਰ ਨੂੰ ਸੁਣਵਾਈ ਰੱਖੀ ਹੈ | ‘ਆਪ’ ਦੀ ਚੀਫ ਵਿੱਪ੍ਹ ਬਲਜਿੰਦਰ ਕੌਰ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਨ੍ਹਾ ਨੇ ਜੌੜਾਮਾਜਰਾ ਨੂੰ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ | ਪਾਰਟੀ ਛੱਡਣ ਤੋਂ ਕੁਝ ਘੰਟੇ ਪਹਿਲਾਂ ਹੀ ਦੋ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਸਪੀਕਰ ਨੂੰ ਭੇਜਿਆ ਸੀ | ਕੁਝ ਘੰਟਿਆਂ ਮਗਰੋਂ ਹੀ ਸਪੀਕਰ ਨੇ ਅਸਤੀਫੇ ਪ੍ਰਵਾਨ ਕਰ ਲਏ |




