ਮੈਂ ਪੰਡਤ ਨਹੀਂ : ਸੁਖਬੀਰ

0
5

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੋਈ ਪੰਡਤ ਨਹੀਂ ਹਨ, ਜੋ ਅੱਜ ਹੀ ਐਲਾਨ ਕਰ ਦੇਣ, ਪਰ ਗੱਠਜੋੜ ਬਾਰੇ ਥੋੜ੍ਹੇ ਹੀ ਸਮੇਂ ਵਿੱਚ ਸਾਰਿਆਂ ਨੂੰ ਪਤਾ ਲੱਗ ਜਾਵੇਗਾ | ਹਾਲਾਂਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਹੋਣ ਵਾਲਿਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ ਹਨ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ |