ਪੰਜਾਬ ਸਣੇ 6 ਸੂਬਿਆਂ ‘ਚ ਐੱਸ ਐੱਸ ਆਰ 20 ਤੋਂ

0
13

ਨਵੀਂ ਦਿੱਲੀ (ਨ ਜ਼ ਸ)-ਭਾਰਤੀ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਸਮੇਤ 6 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 20 ਨਵੰਬਰ ਤੋਂ ਸ਼ੁਰੂ ਹੋਵੇਗੀ, ਜਦੋਂ ਕਿ ਅੰਤਮ ਵੋਟਰ ਸੂਚੀ 21 ਜਨਵਰੀ 2027 ਨੂੰ ਜਾਰੀ ਕੀਤੀ ਜਾਵੇਗੀ | ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 20 ਨਵੰਬਰ ਤੱਕ ਪੋਲਿੰਗ ਸਟੇਸ਼ਨਾਂ ਦਾ ਯੁਕਤੀਕਰਨ (ਤਰਕਸੰਗਤ ਬਣਾਉਣਾ) ਕੀਤਾ ਜਾਵੇਗਾ | ਏਕੀਕਿ੍ਤ ਡਰਾਫਟ ਵੋਟਰ ਸੂਚੀ 30 ਨਵੰਬਰ ਨੂੰ ਪ੍ਰਕਾਸ਼ਤ ਕੀਤੀ ਜਾਵੇਗੀ, ਜਦੋਂ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ 30 ਨਵੰਬਰ ਤੋਂ 30 ਦਸੰਬਰ ਤੱਕ ਹੋਵੇਗਾ | ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 16 ਜਨਵਰੀ 2027 ਤੱਕ ਕੀਤਾ ਜਾਵੇਗਾ | ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨ 21 ਜਨਵਰੀ 2027 ਨੂੰ ਕੀਤੀ ਜਾਵੇਗੀ |