ਇਨਸਾਫ਼ ਮੋਰਚੇ ਵਿੱਚ ਪੁੱਜੇ ਰੈਸਲਰ ਗ੍ਰੇਟ ਖਲੀ

0
3

ਮਾਨਸਾ (ਆਤਮਾ ਸਿੰਘ ਪਮਾਰ)
ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਨੀਵਾਰ ਨੂੰ ਵਿਸ਼ਵ ਪ੍ਰਸਿੱਧ ਰੈਸਲਰ ਦਿ ਗ੍ਰੇਟ ਖ਼ਲੀ ਪੁੱਜੇ | ਉਨ੍ਹਾਂ ਨੇ ਝੋਟਾ ਦੇ ਪਰਿਵਾਰਕ ਮੈਂਬਰਾਂ ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਸ ਅÏਖੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਗ੍ਰੇਟ ਖ਼ਲੀ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਉਨ੍ਹਾਂ ਨੂੰ ਆਪਣੀ ਤਾਕਤ ਅਤੇ ਊਰਜਾ ਉਸਾਰੂ ਕੰਮਾਂ ਵਿੱਚ ਲਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਬੁਰਾਈ ਵਿਰੁੱਧ ਸਮੂਹਿਕ ਮੁਹਿੰਮ ਚਲਾਉਣਾ ਸਮੇਂ ਦੀ ਮੁੱਖ ਲੋੜ ਹੈ |
ਸਸਕਾਰ ਅੱਜ
ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ | ਪੋਸਟਮਾਰਟਮ ਦੀ ਪ੍ਰਕਿਰਿਆ ਸ਼ਨੀਵਾਰ ਨੂੰ ਪੀ ਜੀ ਆਈ, ਚੰਡੀਗੜ੍ਹ ਵਿਖੇ ਮੁਕੰਮਲ ਹੋ ਚੁੱਕੀ ਹੈ ਅਤੇ ਮਿ੍ਤਕ ਦੇਹ ਐਤਵਾਰ ਨੂੰ ਸਵੇਰੇ ਮਾਨਸਾ ਲਿਆਂਦੀ ਜਾਵੇਗੀ | ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ |