ਝੋਟਾ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ ਤਲਵੰਡੀ ਸਾਬੋ ‘ਚ

0
6

ਮਾਨਸਾ (ਆਤਮਾ ਸਿੰਘ ਪਮਾਰ)-ਨਸ਼ਿਆਂ ਵਿਰੁੱਧ ਲੜਾਈ ਦÏਰਾਨ ਆਪਣੀ ਜਾਨ ਗੁਆਉਣ ਵਾਲੇ ਨÏਜਵਾਨ ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ¢ ਹੁਣ ਇਹ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ¢ ਪਹਿਲਾਂ ਇਹ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਪਿੰਡ ਕੋਟਧਰਮੂ ਵਿਖੇ ਰੱਖਿਆ ਗਿਆ ਸੀ¢ ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਾਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮÏਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ¢ ਉਨ੍ਹਾ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਾਂਅ ‘ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ¢ ਇਸ ਤਹਿਤ ਆਉਣ ਵਾਲੇ ਸਮੇਂ ‘ਚ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ¢ ਉਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਦੀ ਕੋਠੀ ਨੇੜੇ ਮੁੱਖ ਮਾਰਗ ‘ਤੇ ਪਿਛਲੇ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ¢ ਹਾਲਾਂਕਿ ਧਰਨਾ ਸਮਾਪਤ ਕਰਨ ਦੇ ਬਾਵਜੂਦ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਾਫ਼ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ¢