ਚੋਣਾਂ ਫਰਵਰੀ ‘ਚ ਸੰਭਵ

0
8

ਚੰਡੀਗੜ੍ਹ : ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨ ਦੇ ਹੋਰ ਮੈਂਬਰ ਨਵੰਬਰ ਦੇ ਆਖਰੀ ਹਫਤੇ ਜਾਂ ਦਸੰਬਰ ਵਿੱਚ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਦਾ ਦੌਰਾ ਕਰ ਸਕਦੇ ਹਨ | ਸੂਤਰਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਜਨਵਰੀ 2027 ਦੇ ਪਹਿਲੇ ਪੰਦਰਵਾੜੇ ਵਿੱਚ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਐਲਾਨੇ ਜਾਣ ਦੀ ਸੰਭਾਵਨਾ ਹੈ | ਇਨ੍ਹਾਂ ਸੂਬਿਆਂ ਵਿੱਚ ਪੰਜਾਬ ਤੋਂ ਇਲਾਵਾ ਯੂ ਪੀ, ਉੱਤਰਾਖੰਡ, ਗੋਆ ਅਤੇ ਮਨੀਪੁਰ ਸ਼ਾਮਲ ਹਨ | ਪੰਜਾਬ ਵਿਧਾਨ ਸਭਾ ਦਾ ਪੰਜ ਸਾਲਾ ਕਾਰਜਕਾਲ 15 ਮਾਰਚ ਨੂੰ ਖਤਮ ਹੋ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ 2022 ਨੂੰ ਅਹੁਦੇ ਦੀ ਸਹੁੰ ਚੁੱਕੀ ਸੀ | 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਟੀਮ ਨੇ 15 ਅਤੇ 16 ਦਸੰਬਰ 2021 ਨੂੰ ਪੰਜਾਬ ਦਾ ਦੌਰਾ ਕੀਤਾ ਸੀ | ਇਸ ਤੋਂ ਬਾਅਦ 8 ਜਨਵਰੀ 2022 ਨੂੰ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ | ਉਸ ਚੋਣ ਵਿੱਚ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਗਏ ਸਨ | ਇਸ ਵਾਰ ਵੀ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਦੀ ਸਮੀਖਿਆ ਮਗਰੋਂ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ |