34.1 C
Jalandhar
Friday, October 18, 2024
spot_img

ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ ਅੱਗ ਲਾ ਕੇ ਮਾਰ ਦਿੱਤਾ

ਜਗਰਾਓ : ਜਲੰਧਰ ਮਾਰਗ ‘ਤੇ ਕਸਬਾ ਸਿੱਧਵਾਂ ਬੇਟ ਤੋਂ ਅੱਗੇ ਸਤਲੁਜ ਦਰਿਆ ਵਾਲੇ ਪੁਲ ਦੇ ਨਾਲ ਲੱਗਦੇ ਪਿੰਡ ਬੀਟਲਾਂ ‘ਚ ਪੇਕੇ ਘਰ ਆਈ ਪਤਨੀ, ਦੋਹਾਂ ਬੱਚਿਆਂ ਅਤੇ ਸੱਸ-ਸਹੁਰੇ ਨੂੰ ਇਕ ਵਿਅਕਤੀ ਨੇ ਅੱਗ ਲਾ ਕੇ ਜਿਉਂਦੇ ਸਾੜ ਦਿੱਤਾ | ਮਰਨ ਵਾਲਿਆਂ ‘ਚ ਮੁਲਜ਼ਮ ਦੀ 28 ਸਾਲਾ ਪਤਨੀ ਪਰਮਜੀਤ ਕੌਰ, 7 ਸਾਲਾ ਧੀ ਅਰਸ਼ਦੀਪ ਕੌਰ, 5 ਸਾਲਾ ਪੁੱਤ ਗੁਰਮੋਹਲ ਸਿੰਘ ਤੋਂ ਇਲਾਵਾ ਸਹੁਰਾ ਸੁਰਜਨ ਸਿੰਘ ਤੇ ਸੱਸ ਜੋਗਿੰਦਰੋ ਬਾਈ ਸ਼ਾਮਲ ਹਨ | ਮੁਲਜ਼ਮ ਇਨ੍ਹਾਂ ਸਾਰਿਆਂ ‘ਤੇ ਪੈਟਰੋਲ ਛਿੜਕ ਕੇ ਅੱਗ ਲਾ ਕੇ ਕਮਰੇ ਨੂੰ ਬਾਹਰੋਂ ਬੰਦ ਕਰਕੇ ਫਰਾਰ ਹੋ ਗਿਆ | ਇਹ ਵੀ ਪਤਾ ਲੱਗਾ ਹੈ ਕਿ ਮਰਨ ਤੋਂ ਪਹਿਲਾਂ ਬੁਰੀ ਤਰ੍ਹਾਂ ਝੁਲਸੇ ਹੋਏ ਪਰਵਾਰ ਦੇ ਇਕ ਜੀਅ ਨੇ ਘਟਨਾ ਬਿਆਨ ਕੀਤੀ ਹੈ |
ਪਿੰਡ ਬੀਟਲਾਂ ਦੀ ਪਰਮਜੀਤ ਕੌਰ ਦਾ ਵਿਆਹ ਦਰਿਆ ਕੰਢੇ ਪੈਂਦੇ ਪਿੰਡ ਖੁਰਸ਼ੈਦਪੁਰਾ ਦੇ ਕਾਲੀ ਸਿੰਘ ਨਾਲ ਹੋਇਆ ਸੀ | ਵਿਆਹ ਤੋਂ ਬਾਅਦ ਇਨ੍ਹਾਂ ਦੇ ਦੋ ਬੱਚੇ ਹੋਏ, ਪਰ ਘਰ ‘ਚ ਅਕਸਰ ਲੜਾਈ-ਝਗੜਾ ਰਹਿੰਦਾ ਸੀ | ਇਸੇ ਤੋਂ ਪ੍ਰੇਸ਼ਾਨ ਹੋ ਕੇ ਪਰਮਜੀਤ ਕੌਰ ਕੁਝ ਦਿਨ ਪਹਿਲਾਂ ਪੇਕੇ ਘਰ ਆ ਗਈ ਸੀ | ਸੋਮਵਾਰ ਰਾਤ ਕਾਲੀ ਸਿੰਘ ਆਇਆ | ਪਿੰਡ ਵਾਸੀਆਂ ਮੁਤਾਬਕ ਉਸ ਕੋਲ ਪੈਟਰੋਲ ਦੀ ਕੈਨੀ ਸੀ |

Related Articles

LEAVE A REPLY

Please enter your comment!
Please enter your name here

Latest Articles