ਫ਼ਤਹਿਗੜ੍ਹ ਸਾਹਿਬ/ਸੰਗਰੂਰ (ਪ੍ਰਮੋਦ ਭਾਰਦਵਾਜ/ਪ੍ਰਵੀਨ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਪੰਜਾਬ ਭਰ ਦੇ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਤ ਕੀਤੇ, ਜਿਸ ਨਾਲ ਕੁੱਲ ਟੀਚੇ 3100 ਵਿੱਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ¢ ਪੰਜਾਬ ਸਰਕਾਰ ਨÏਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਮੁਹਿੰਮ ਨੂੰ ਤੇਜ਼ ਕਰ ਰਹੀ ਹੈ¢ ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਉਦਘਾਟਨੀ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਖੇਡ ਪ੍ਰਤਿਭਾ ਦੇ ਹੱਬ ਵਜੋਂ ਉਭਰਨ ਦੀ ਨੀਂਹ ਰੱਖ ਰਿਹਾ ਹੈ, ਜਿਸ ਵਿੱਚ ਹਰ ਖੇਡ ਮੈਦਾਨ ਨੂੰ ਫੁੱਟਬਾਲ, ਹਾਕੀ, ਵਾਲੀਬਾਲ ਅਤੇ ਕ੍ਰਿਕਟ ਕਿੱਟਾਂ ਨਾਲ ਲੈਸ ਕੀਤਾ ਜਾ ਰਿਹਾ ਹੈ¢ ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਉਨ੍ਹਾ ਕਿਹਾ ਕਿ ਉਨ੍ਹਾ ਨਾ ਤਾਂ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਅਤੇ ਨਾ ਹੀ ਵਿਕਾਸ ਕਾਰਜ ਕੀਤੇ, ਜਦੋਂ ਕਿ ਸਾਡੀ ਸਰਕਾਰ ਪੇਂਡੂ ਨÏਜਵਾਨਾਂ ਨੂੰ ਅੰਤਰਰਾਸ਼ਟਰੀ ਅਥਲੀਟ ਬਣਨ ਅਤੇ ਪੰਜਾਬ ਦਾ ਨਾਂਅ ਰÏਸ਼ਨ ਕਰਨ ਦੇ ਮÏਕੇ ਦੇਣ ਲਈ ਖੇਡ ਬੁਨਿਆਦੀ ਢਾਂਚੇ ਨੂੰ ਪਹਿਲ ਦੇ ਰਹੀ ਹੈ¢
ਇਸ ਮÏਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਮੈਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਖੇਡ ਮੈਦਾਨ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਇਆ¢ ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ¢ ਇਹ ਸਾਡੇ ਨÏਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਡਾ ਕਦਮ ਹੈ¢ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਮੁੜ੍ਹਕਾ ਡੋਲ ਕੇ ਸਾਡੇ ਨÏਜਵਾਨ ਆਉਣ ਵਾਲੇ ਸਾਲਾਂ ਵਿੱਚ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰÏਸ਼ਨ ਕਰਨਗੇ¢”ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਨÏਜਵਾਨਾਂ ਦੀ ਊਰਜਾ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਵੱਲ ਮੋੜਨਾ ਬਹੁਤ ਜ਼ਰੂਰੀ ਹੈ¢ ਉਨ੍ਹਾ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਲੋਕਾਂ ਅਤੇ ਸਿਆਸੀ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇੱਕ ਸਿਹਤਮੰਦ, ਅਨੁਸ਼ਾਸਿਤ ਅਤੇ ਤਰੱਕੀਪਸੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ¢ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਦÏਰਾਨ 4 ਮਈ ਨੂੰ 255 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਦੋਂ ਕਿ ਦੂਜੇ ਪੜਾਅ ਦÏਰਾਨ 24 ਅਗਸਤ ਨੂੰ 509 ਹੋਰ ਮੈਦਾਨ ਸਮਰਪਤ ਕੀਤੇ ਗਏ ਸਨ¢ ਤੀਜੇ ਪੜਾਅ ਵਿੱਚ 1,000 ਮੈਦਾਨਾਂ ਦੇ ਸਮਰਪਣ ਨਾਲ ਇਹ ਮੁਹਿੰਮ ਇੱਕ ਹੋਰ ਮਹੱਤਵਪੂਰਨ ਪੜਾਅ ਵਿੱਚ ਦਾਖ਼ਲ ਹੋ ਗਈ ਹੈ | ਇਨ੍ਹਾਂ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 93 ਖੇਡ ਮੈਦਾਨ ਵੀ ਸ਼ਾਮਲ ਹਨ¢ਉਨ੍ਹਾ ਕਿਹਾ ਕਿ ਖੇਡ ਮੈਦਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀ ਇਨ੍ਹਾਂ ਨੂੰ ਤੰਦਰੁਸਤੀ ਦੀਆਂ ਗਤੀਵਿਧੀਆਂ ਲਈ ਵਰਤ ਸਕਣ¢ ਉਨ੍ਹਾ ਕਿਹਾ ਕਿ ਇਨ੍ਹਾਂ ਵਿੱਚ ਛੇ ਫੁੱਟ ਉਚੀ ਚੇਨ-ਲਿੰਕ ਬਾਊਾਡਰੀ ਫੈਂਸਿੰਗ, ਹਰਿਆਲੀ ਵਧਾਉਣ ਲਈ ਪÏਦੇ ਲਗਾਉਣਾ, ਫੁੱਟ-ਲਾਈਟਾਂ ਵਾਲੇ ਛੇ ਫੁੱਟ ਚÏੜੇ ਵਾਕਿੰਗ ਟਰੈਕ, ਮਰਦਾਂ ਅਤੇ ਅÏਰਤਾਂ ਲਈ ਵੱਖਰੇ ਪਖਾਨੇ ਅਤੇ ਖੇਡ ਕਿੱਟਾਂ ਤੇ ਉਪਕਰਣਾਂ ਲਈ ਸਟੋਰ ਰੂਮ ਸ਼ਾਮਲ ਹਨ¢ ਮੈਦਾਨਾਂ ਦੀ ਸਹੀ ਦੇਖਭਾਲ ਯਕੀਨੀ ਬਣਾਉਣ ਲਈ ਘਾਹ ਅਤੇ ਪੌਦਿਆਂ ਨੂੰ ਪਾਣੀ ਦੇਣ ਲਈ ਸਬਮਰਸੀਬਲ ਪੰਪ ਅਤੇ ਹਾਈਡ੍ਰੈਂਟ ਵੀ ਲਾਏ ਗਏ ਹਨ¢ਮੁੱਖ ਮੰਤਰੀ ਨੇ ਕਿਹਾ ਕਿ”ਖੇਡ ਮੈਦਾਨ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਸਰਕਾਰ ਨੇ 1,744 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ ਅਤੇ 600 ਪੇਂਡੂ ਜਿੰਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ¢ 2023 ਵਿੱਚ ਜਾਰੀ ਕੀਤੀ ਗਈ ਨਵੀਂ ਖੇਡ ਨੀਤੀ ਤਹਿਤ 2022 ਤੋਂ ਲੈ ਕੇ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ¢ ਉਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਤੇ ਰਾਸ਼ਟਰ ਮੰਡਲ ਖੇਡਾਂ ਦੀ ਤਿਆਰੀ ਲਈ ਅੱਠ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਲ 2027 ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਵਿਕਾਸ ਦਾ ਸਫ਼ਰ ਜਾਰੀ ਰਹੇਗਾ | ਉਨ੍ਹਾ ਆਪਣੀ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ, ਮੁਫ਼ਤ ਬਿਜਲੀ, ਸਿਹਤ ਸੰਭਾਲ, ਅÏਰਤਾਂ ਦੇ ਵਿੱਤੀ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਕੇਂਦਰਤ ਨੀਤੀਆਂ ਦੀ ਤੁਲਨਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਦਹਾਕਿਆਂ ਦੇ ਅਣਗÏਲੇਪਣ ਨਾਲ ਕੀਤੀ¢ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮਤਰੀੰ ਨੇ ਕਿਹਾ ਕਿ “ਜਿਹੜੇ ਅਕਾਲੀ ਨੇਤਾ ਕਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ ਅਤੇ ਹਰਿਆਣਾ ਵਿੱਚ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦੇ ਸਨ, ਉਹ ਅੱਜ ਉਸੇ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹਨ¢ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ‘ਤੇ ਚੋਟ ਕਰਦਿਆਂ ਮਾਨ ਨੇ ਕਿਹਾ ਕਿ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ਪੰਜਾਬ ਲਈ ਕਿਸੇ ਸਾਰਥਕ ਏਜੰਡੇ ਤੋਂ ਬਿਨਾਂ ਮਹਿਜ਼ ਇੱਕ ਸਿਆਸੀ ਡਰਾਮਾ ਹੈ¢ ਕਾਂਗਰਸੀ ਨੇਤਾ ਵੀ ਇਸ ਯਾਤਰਾ ਦਾ ਸਮਰਥਨ ਨਹੀਂ ਕਰ ਰਹੇ, ਕਿਉਂਕਿ ਉਹ ਜਾਣਦੇ ਹਨ ਕਿ ਇਸ ਨਾਲ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਿੱਚ ਕੋਈ ਯੋਗਦਾਨ ਨਹੀਂ ਪਵੇਗਾ | ਉਨ੍ਹਾ ਕਿਹਾ ਕਿ ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਪਰਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ | ਹਰ ਸਾਲ ਪ੍ਰਤੀ ਪਰਵਾਰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ¢ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਅÏਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਬਾਕੀ ਵਰਗਾਂ ਦੀਆਂ ਅÏਰਤਾਂ ਨੂੰ 1,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ¢




