ਚੇਤਨਪੁਰਾ (ਸੁਖਵੰਤ ਚੇਤਨਪੁਰੀ) : ਦੇਸ਼ ਵਿੱਚ ਭਾਜਪਾ ਵਰਗੀਆਂ ਫਾਸ਼ੀਵਾਦੀ ਸ਼ਕਤੀਆਂ ਨੂੰ ਭਾਂਜ ਦੇਣ ਲਈ ਖੱਬੀਆਂ ਧਿਰਾਂ ਦਾ ਲਾਮਬੰਦ ਹੋਣਾ ਸਮੇਂ ਦੀ ਲੋੜ ਹੈ¢ ਇਹ ਸ਼ਬਦ ਸੀ ਪੀ ਆਈ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਵੀਰਵਾਰ ਉੱਘੇ ਕਮਿਊਨਿਸਟ ਨੇਤਾ ਅਤੇ ਕਮਿਊਨਿਸਟ ਪਾਰਟੀ ਦੇ ਬਾਨੀਆਂ ਵਿੱਚੋਂ ਇੱਕ ਕਾਮਰੇਡ ਸੋਹਣ ਸਿੰਘ ਜੋਸ਼ ਦੇ ਜਨਮ ਦਿਨ ਮÏਕੇ ਉਨ੍ਹਾ ਦੇ ਜੱਦੀ ਪਿੰਡ ਚੇਤਨਪੁਰਾ ਵਿਖੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ¢ ਉਹਨਾ ਕਿਹਾ ਕਿ ਦੇਸ਼ ਵਿੱਚ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਹੁਣ ਵਾਸਤੇ ਖੱਬੀਆਂ ਤਾਕਤਾਂ ਦਾ ਇਕੱਠੇ ਹੋਣਾ ਜ਼ਰੂਰੀ ਹੈ¢ ਉਹਨਾ ਦੇਸ਼ ਅੰਦਰ ਵੋਟਾਂ ਦੀ ਸੁਧਾਈ ਦੇ ਨਾਂਅ ‘ਤੇ ਆਮ ਲੋਕਾਂ ਦੀਆਂ ਵੋਟਾਂ ਕੱਟੇ ਜਾਣ ਦੇ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ‘ਤੇ ਗੰਭੀਰ ਸਵਾਲ ਉਠਾਏ¢ ਉਹਨਾ ਕਿਹਾ ਕਿ ਅਧਿਕਾਰਾਂ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ¢ ਉਹਨਾ ਦੋਸ਼ ਲਾਇਆ ਕਿ ਚੋਣ ਕਮਿਸ਼ਨ ਸੱਤਾਧਾਰੀ ਭਾਜਪਾ ਅਤੇ ਆਰ ਐੱਸ ਐੱਸ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ ਅਤੇ ਵੋਟ ਦੇ ਜਮਹੂਰੀ ਅਧਿਕਾਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ¢ ਉਨ੍ਹਾ ਵੱਲੋਂ ਦੇਸ਼ ਦੇ 13 ਕਰੋੜ ਲੋਕਾਂ ਦੀਆਂ ਵੋਟਾਂ ਕੱਟੇ ਜਾਣ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਉਨ੍ਹਾ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਗਈ¢
ਕਾਮਰੇਡ ਅਰਸ਼ੀ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਨÏਜਵਾਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ¢ ਉਨ੍ਹਾ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਦੀ ਭੂਮਿਕਾ ਹੈ¢ ਉਨ੍ਹਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫ਼ੇ ਅਤੇ ਪੰਜਾਬ ਪੁਲਸ ਦੇ ਡੀ ਜੀ ਪੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ | ਇਸ ਮÏਕੇ ਸੀ ਪੀ ਆਈ ਵੱਲੋਂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਡਾਕਟਰ ਪਰਮਜੀਤ ਸਿੰਘ ਜੋਸ਼ ਅਤੇ ਹਰਦੇਵ ਅਰਸ਼ੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ¢
ਕਾਨਫਰੰਸ ਨੂੰ ਲਖਬੀਰ ਸਿੰਘ ਨਿਜ਼ਾਮਪੁਰਾ, ਨਰਿੰਦਰ ਬੱਲ, ਮੰਗਲ ਸਿੰਘ ਖੁਜਾਲਾ, ਗੁਰਮੁਖ ਸਿੰਘ ਸ਼ੇਰਗਿੱਲ, ਜੋਗਿੰਦਰ ਸਿੰਘ ਗੋਪਾਲਪੁਰਾ, ਸੁਖਦੇਵ ਸਿੰਘ ਜਗਦੇਵ ਕਲਾਂ, ਜਗਜੀਤ ਸਿੰਘ ਅਲੂਣਾ, ਟਹਿਲ ਸਿੰਘ ਚੇਤਨਪੁਰਾ, ਪਰਮਜੀਤ ਸਿੰਘ ਜੋਸ਼, ਚਰਨਜੀਤ ਸਿੰਘ ਜੋਸ਼, ਬਲਵਿੰਦਰ ਦੁਧਾਲਾ, ਬਲਕਾਰ ਦੁਧਾਲਾ, ਮਨਜੀਤ ਬਾਸਰਕੇ, ਸ਼ਰਨਜੀਤ ਕÏਰ, ਪਿ੍ੰਸੀਪਲ ਬਲਦੇਵ ਸਿੰਘ ਲੁਹਾਰਕਾ, ਅਮਰੀਕ ਸਿੰਘ ਸੰਗਤਪੁਰਾ, ਰਤਨ ਸਿੰਘ ਪੱਡਾ, ਹਰਜੀਤ ਸਿੰਘ ਨਿਜ਼ਾਮਪੁਰਾ ਆਦਿ ਨੇ ਵੀ ਸੰਬੋਧਨ ਕੀਤਾ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਗਿੱਲ, ਪਟਵਾਰੀ ਮਨਜੀਤ ਸਿੰਘ ਚੇਤਨਪੁਰਾ, ਬਲਕਾਰ ਸਿੰਘ ਦੋਧੀ, ਗੁਲਜ਼ਾਰ ਸਿੰਘ ਦੋਧੀ ਤੇ ਜਸਵੰਤ ਸਿੰਘ ਚੇਤਨਪੁਰਾ ਆਦਿ ਹਾਜ਼ਰ ਸਨ |





