ਤਲਵੰਡੀ ਸਾਬੋ (ਜਗਦੀਪ ਗਿੱਲ)
ਨਸ਼ਿਆਂ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿੱਚ ਅੰਤਮ ਅਰਦਾਸ ਕਰਦਿਆਂ ਭੋਗ ਪਾਏ ਗਏ¢ ਕੀਰਤਨ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਝੋਟਾ ਨਮਿਤ ਅਰਦਾਸ ਕੀਤੀ ਗਈ, ਜਦੋਂ ਕਿ ਬਾਬਾ ਟੇਕ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵੀ ਇਸ ਮÏਕੇ ਮÏਜੂਦ ਰਹੇ¢
ਝੋਟਾ ਦੇ ਪਿਤਾ ਭੀਮ ਸਿੰਘ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਭੋਗ ਸਮਾਗਮ ਵਿੱਚ ਪਹੁੰਚਣ ‘ਤੇ ਤਹਿ ਦਿਲੋਂ ਧੰਨਵਾਦ ਕੀਤਾ, ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਉਚੇਚਾ ਧੰਨਵਾਦ ਕੀਤਾ, ਜਿਸ ਨੇ ਇਸ ਕਾਰਜ ਲਈ ਦੀਵਾਨ ਹਾਲ ਮੁਹੱਈਆ ਕਰਵਾਉਣ ਅਤੇ ਲੰਗਰ ਦੀ ਸੇਵਾ ਸਮੇਤ ਤਮਾਮ ਪ੍ਰਬੰਧਾਂ ਵਿੱਚ ਸਮੁੱਚਾ ਯੋਗਦਾਨ ਪਾਇਆ¢ਇਸ ਮÏਕੇ ਇੱਕ ਵੱਖਰੀ ਪ੍ਰੈੱਸ ਕਾਨਫਰੰਸ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਨਸ਼ਾ ਰੁਕ ਸਕਦਾ ਹੈ, ਜੇਕਰ ਸਰਕਾਰਾਂ ਸੁਹਿਰਦ ਹੋਣ ਤਾਂ¢ ਉਨ੍ਹਾ ਕਿਹਾ ਕਿ ਜੇਕਰ ਸਰਕਾਰਾਂ ਦੀ ਨੀਅਤ ਸਾਫ ਹੋਵੇ ਤਾਂ ਨਸ਼ੇ ਦਾ ਲੱਕ ਤੋੜਿਆ ਜਾ ਸਕਦਾ ਹੈ¢ਇਸ ਮÏਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਵੱਡੇ ਆਗੂ ਤੇ ਕੰਟਰੋਲ ਕਮਿਸ਼ਨ ਦੇ ਮੈਂਬਰ ਹਰਦੇਵ ਸਿੰਘ ਅਰਸ਼ੀ, ਸੀ ਪੀ ਆਈ ਮਾਨਸਾ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚÏਹਾਨ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕÏਰ, ਜਥੇਦਾਰ ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਅਤੇ ਭਾਨਾ ਸਿੱਧੂ ਸਮੇਤ ਵੱਖ-ਵੱਖ ਪਾਰਟੀਆਂ ਦੇ ਬਹੁਤ ਸਾਰੇ ਆਗੂ ਤੇ ਵਰਕਰ ਮÏਜੂਦ ਸਨ¢





