ਮੋਗਾ (ਨਵਾਂ ਜ਼ਮਾਨਾ ਸਰਵਿਸ)
ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਵਰਕਿੰਗ ਪ੍ਰਧਾਨ ਮਹਾਂਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ¢
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਸਾਨ ਸਭਾ ਵੱਲੋਂ ਪਿਛਲੇ ਸਮੇਂ ਦÏਰਾਨ ਕੀਤੇ ਗਏ ਸੰਘਰਸ਼ਾਂ ਅਤੇ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ¢ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ ਕੋਆਪ੍ਰੇਟਿਵ ਸੋਸਾਇਟੀਆਂ ਨੂੰ ਖ਼ਤਮ ਕਰਨ ਦੀ ਨੀਅਤ ਨਾਲ ਲਿਆਂਦੀ ਗਈ ਨੀਤੀ ਕਿਸਾਨਾਂ ਅਤੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੁਲਾਜ਼ਮਾਂ ਦੇ ਦਬਾਅ ਹੇਠ ਭਾਵੇਂ ਵਾਪਸ ਲੈ ਲਈ ਗਈ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਭਵਿੱਖ ਵਿੱਚ ਵੀ ਸਹਿਕਾਰਤਾ ਵਿਭਾਗ ਤੋਂ ਕਿਸਾਨਾਂ ਦੀ ਭਲਾਈ ਲਈ ਬਿਹਤਰ ਨੀਤੀਆਂ ਲਾਗੂ ਕਰਵਾਉਣ ਵਾਸਤੇ ਕਿਸਾਨਾਂ ਨੂੰ ਜੱਦੋ-ਜਹਿਦ ਕਰਨੀ ਪਵੇਗੀ¢ਉਨ੍ਹਾ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਵਿਰੁੱਧ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮÏਕੇ 26 ਨਵੰਬਰ ਨੂੰ ਅੰਮਿ੍ਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿਖੇ ਕੀਤੀਆਂ ਜਾ ਰਹੀਆਂ ਚਾਰ ਵਿਸ਼ਾਲ ਰੈਲੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਸਾਰੇ ਜ਼ਿਲਿ੍ਹਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ |
ਮੀਟਿੰਗ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਮੰਡੀਆਂ ਵਿੱਚ ਆ ਰਹੇ ਸਮੁੱਚੇ ਝੋਨੇ ਦੀ ਖ਼ਰੀਦ ਯਕੀਨੀ ਬਣਾਈ ਜਾਵੇ¢ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸੇ ਬਹਾਨੇ ਹੇਠ ਝੋਨੇ ਦੀ ਖ਼ਰੀਦ ਬੰਦ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਾ ਪਵੇਗਾ¢
ਜਥੇਬੰਦੀ ਨੇ ਪ੍ਰਦੂਸ਼ਣ ਦੇ ਨਾਂਅ ਹੇਠ ਪਰਾਲੀ ਸਾੜਨ ਲਈ ਮਜਬੂਰ ਹੋ ਰਹੇ ਕਿਸਾਨਾਂ ਵਿਰੁੱਧ ਪੁਲਸ ਕੇਸ ਦਰਜ ਕਰਨ ਅਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਕਰਨ ਦੀ ਕਾਰਵਾਈ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ¢ ਇਸ ਦੇ ਨਾਲ ਹੀ ਖੇਤਾਂ ਵਿੱਚ ਪਈ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ, ਤਾਂ ਜੋ ਕਿਸਾਨ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ¢
ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਡੀ ਏ ਪੀ ਖਾਦ ਦੀ ਘਾਟ ਅਤੇ ਸਬਸਿਡੀ ਵਾਲੀ ਯੂਰੀਆ ਖਾਦ ਦੀ ਗ਼ੈਰ-ਖੇਤੀ ਕੰਮਾਂ ਵਿੱਚ ਵਰਤੋਂ ਦਾ ਗੰਭੀਰ ਨੋਟਿਸ ਲਿਆ ਗਿਆ¢ਖ਼ਾਸ ਕਰਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਗੋਦਾਮ ਵਿੱਚੋਂ ਯੂਰੀਆ ਖਾਦ ਦੀਆਂ 3700 ਬੋਰੀਆਂ ਬਰਾਮਦ ਹੋਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ¢ਇਸ ਦੇ ਨਾਲ ਹੀ ਕਿਸਾਨਾਂ ਨੂੰ ਖਾਦ ਦੀ ਸਪਲਾਈ ਬਿਨਾਂ ਕਿਸੇ ਟੈਗਿੰਗ ਦੇ ਕਰਨ ਦੀ ਮੰਗ ਵੀ ਉਠਾਈ ਗਈ¢
ਮੀਟਿੰਗ ਵਿੱਚ ਕੁਲਵੰਤ ਸਿੰਘ ਮÏਲਵੀਵਾਲ (ਪਟਿਆਲਾ), ਸੂਰਤ ਸਿੰਘ ਧਰਮਕੋਟ (ਮੋਗਾ), ਲਖਬੀਰ ਸਿੰਘ ਨਿਜਾਮਪੁਰ (ਅੰਮਿ੍ਤਸਰ), ਸੁਰਿੰਦਰ ਸਿੰਘ ਢੰਡੀਆਂ (ਫਾਜ਼ਿਲਕਾ), ਹਰਦਿਆਲ ਸਿੰਘ ਘਾਲੀ, ਜਗਜੀਤ ਸਿੰਘ ਨਿਹਾਲ ਸਿੰਘ ਵਾਲਾ (ਮੋਗਾ), ਕਸ਼ਮੀਰ ਸਿੰਘ, ਗੁਰਦਿੱਤ ਸਿੰਘ (ਫਿਰੋਜ਼ਪੁਰ), ਜਸਬੀਰ ਸਿੰਘ (ਬਠਿੰਡਾ), ਬਲਵਿੰਦਰ ਸਿੰਘ, ਸੁਰਿੰਦਰ ਸਿੰਘ (ਮੁਹਾਲੀ), ਹਰਮੀਤ ਸਿੰਘ, ਸੁਖਦੇਵ ਸਿੰਘ (ਮਾਨਸਾ), ਗੁਰਿੰਦਰ ਲਾਲ, ਜਸਵਿੰਦਰ ਸਿੰਘ ਭੰਗਲ (ਨਵਾਂਸ਼ਹਿਰ), ਸੁਖਜਿੰਦਰ ਸਿੰਘ, ਧਰਮਪਾਲ ਸ਼ਰਮਾ (ਫਰੀਦਕੋਟ), ਤਰਲੋਕ ਸਿੰਘ ਬਮਿਆਰ (ਕਪੂਰਥਲਾ), ਗੁਰਨਾਮ ਸਿੰਘ (ਰੋਪੜ) ਅਤੇ ਗੁਰਪ੍ਰੀਤ ਸਿੰਘ ਕੱਟਿਆਂਵਾਲੀ (ਮੁਕਤਸਰ) ਹਾਜ਼ਰ ਸਨ |





