ਹਾਦਸਿਆਂ ‘ਤੇ ਸਿਆਸਤ ਠੀਕ ਨਹੀਂ : ਮਾਨ

0
7

ਅੰਮਿ੍ਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਐਤਵਾਰ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ¢
ਮਿ੍ਤਕਾਂ ਦੇ ਪਰਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ¢ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮÏਤ ਹੋ ਗਈ ਹੈ¢
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮਿ੍ਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,531 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7,02,203 ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ¢
ਉਨ੍ਹਾ ਕਿਹਾ, “ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮਿਲਦੀ ਹੈ¢ ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦÏਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ¢”ਮਾਨ ਨੇ ਵਿਰੋਧੀ ਪਾਰਟੀਆਂ ਨੂੰ ਇਸ ਗਹਿਰੇ ਦੁਖਾਂਤ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ |