ਪੰਜਾਬ ਕਰੇਗਾ ਕÏਮੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ : ਭਗਵੰਤ ਮਾਨ

0
8

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ ਅਤੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਸਫ਼ਲ ਪ੍ਰਬੰਧਨ ਤੋਂ ਬਾਅਦ ਹੁਣ ਸੂਬਾ ਕÏਮੀ ਪੱਧਰ ਦੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ¢ ਇਹ ਮੈਚ ਸਰਾਭਾ, ਮਾਹਿਲਪੁਰ, ਹੁਸ਼ਿਆਰਪੁਰ ਅਤੇ ਹੋਰ ਥਾਵਾਂ ‘ਤੇ ਖੇਡੇ ਜਾਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੂਰਨਾਮੈਂਟ ਨਾਲ ਦੇਸ਼ ਭਰ ਦੇ ਚੋਟੀ ਦੇ ਖਿਡਾਰੀ ਪੰਜਾਬ ਆਉਣਗੇ ਅਤੇ ਨਾਲ ਹੀ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਵਿੱਚ ਵੀ ਤੇਜ਼ੀ ਆਵੇਗੀ¢ ਉਨ੍ਹਾਂ ਨੇ ਸਰਾਭਾ ਸਪੋਰਟਸ ਕਲੱਬ ਲਈ 51 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਇੱਕ ਝਾਕੀ ਰਾਹੀਂ ਪੰਜਾਬ ਦੀਆਂ ਰਵਾਇਤੀ ਬੈਲ ਗੱਡੀਆਂ ਦੀਆਂ ਖੇਡਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ¢ਉਨ੍ਹਾੇ ਕਿਹਾ, “ਅਸੀਂ ਹਾਲ ਹੀ ਵਿੱਚ ਹਾਕੀ ਟੂਰਨਾਮੈਂਟ ਕਰਵਾਇਆ, ਜੋ ਸਫ਼ਲ ਰਿਹਾ¢ ਪੰਜਾਬ ਨੂੰ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੀਆਂ ਪੇਸ਼ਕਸ਼ਾਂ ਵੀ ਮਿਲ ਰਹੀਆਂ ਹਨ¢ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਵਿੱਚ ਕÏਮੀ ਪੱਧਰ ਦਾ ਫੁੱਟਬਾਲ ਟੂਰਨਾਮੈਂਟ ਕਰਵਾਵਾਂਗੇ, ਜਿਸ ਦੇ ਕੁਝ ਮੈਚ ਸਰਾਭਾ ਦੇ ਇਸੇ ਮੈਦਾਨ ਵਿੱਚ ਵੀ ਖੇਡੇ ਜਾਣਗੇ¢ ਅਸੀਂ ਦੋ-ਤਿੰਨ ਮੈਦਾਨਾਂ ਦੀ ਚੋਣ ਕੀਤੀ ਹੈ, ਜਿਨ੍ਹਾਂ ਵਿੱਚ ਮਾਹਿਲਪੁਰ ਅਤੇ ਸਰਾਭਾ ਸ਼ਾਮਲ ਹਨ¢ ਫੁੱਟਬਾਲ ਕਈ ਥਾਵਾਂ ‘ਤੇ ਖੇਡੀ ਜਾਂਦੀ ਹੈ, ਖ਼ਾਸ ਕਰ ਕੇ ਹੁਸ਼ਿਆਰਪੁਰ ਖੇਤਰ ਵਿੱਚ¢”ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਦਿਵਸ ਸਮਾਗਮਾਂ ਦÏਰਾਨ ਕਰਵਾਏ ਜਾਂਦੇ ਫੁੱਟਬਾਲ ਅਤੇ ਕਬੱਡੀ ਮੁਕਾਬਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕ੍ਰਾਂਤੀਕਾਰੀ ਸੋਚ ਨੂੰ ਸੱਚੀ ਸ਼ਰਧਾਂਜਲੀ ਹਨ¢