ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ

0
6

ਤਰਨ ਤਾਰਨ
(ਨਵਾਂ ਜ਼ਮਾਨਾ ਸਰਵਿਸ)
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ 1 ਦਸੰਬਰ ਤੋਂ 3 ਦਸੰਬਰ ਤੱਕ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸੰਬੰਧੀ 17 ਨਵੰਬਰ (ਮੰਗਲਵਾਰ) ਨੂੰ ਸਵੇਰੇ 11 ਵਜੇ ਪਾਰਟੀ ਦੀ ਵਧਾਈ ਹੋਈ ਜਿਲ੍ਹਾ ਕੌਂਸਲ ਮੀਟਿੰਗ ਸਥਾਨਕ ਬਾਠ ਰੋਡ ‘ਤੇ ਬਣੇ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਭਵਨ ਵਿਖੇ ਰੱਖੀ ਗਈ ਹੈ¢ ਪਾਰਟੀ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ ਅਤੇ ਖਜ਼ਾਨਚੀ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਜੇਲ੍ਹ ਭਰੋ ਅੰਦੋਲਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਵਿੱਚ ਪੂਰੀ ਮਜ਼ਬੂਤੀ ਨਾਲ ਹਿੱਸਾ ਲੈਣ ਲਈ ਪਾਰਟੀ ਦੀ ਜਿਲ੍ਹਾ ਲੀਡਰਸ਼ਿਪ ਅਤੇ ਕੇਡਰ ਨੂੰ ਲਾਮਬੰਦ ਕਰਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਵਿਚੋਂ ਦੋ ਸੀਟਾਂ ਲੜਨ ਲਈ ਸਾਫ- ਸੁਥਰੇ ਅਕਸ ਵਾਲੇ ਇਮਾਨਦਾਰ ਆਗੂਆਂ ਨੂੰ ਉਮੀਦਵਾਰ ਬਣਾਉਣ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ¢ ਕਮਿਊਨਿਸਟ ਆਗੂਆਂ ਨੇ ਦੱਸਿਆ ਕਿ ਇਸ ਬਹੁਤ ਹੀ ਮਹੱਤਵਪੂਰਨ ਮੀਟਿੰਗ ਵਿੱਚ ਹਿੱਸਾ ਲੈਣ ਵਾਲੀ ਜ਼ਿਲ੍ਹੇ ਦੀ ਲੀਡਰਸ਼ਿਪ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸਾਬਕਾ ਕÏਮੀ ਕÏਾਸਲ ਮੈਂਬਰ ਹਰਭਜਨ ਸਿੰਘ ਅਤੇ ਸੂਬਾ ਸਕੱਤਰੇਤ ਦੇ ਮੈਂਬਰ ਪਿਰਥੀਪਾਲ ਸਿੰਘ ਮਾੜੀਮੇਘਾ ਉਚੇਚੇ ਤÏਰ ‘ਤੇ ਪਹੁੰਚਣਗੇ | ਆਗੂਆਂ ਨੇ ਸਮੁੱਚੀ ਲੀਡਰਸ਼ਿਪ ਨੂੰ ਹਰ ਹੀਲੇ ਸਮੇਂ ਸਿਰ ਮੀਟਿੰਗ ਅਟੈਂਡ ਕਰਨ ਦੀ ਅਪੀਲ ਕੀਤੀ ਹੈ |