ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

0
8

ਸੰਗਰੂਰ (ਪ੍ਰਵੀਨ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਆਪਣੀ ਅਤੇ ਆਪਣੇ ਪਰਵਾਰ ਦੀ ਸਵੈ-ਗਣਨਾ ਪੂਰੀ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਹਰ ਪੰਜਾਬੀ ਨੂੰ ਇਸ ਅਹਿਮ ਰਾਸ਼ਟਰੀ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ¢ਲੋਕਾਂ ਨੂੰ 16 ਤੋਂ 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕਰਦਿਆਂ ਉਨ੍ਹਾ ਕਿਹਾ ਕਿ ਪਰਵਾਰਾਂ, ਪਰਵਾਰਕ ਮੈਂਬਰਾਂ, ਆਮਦਨ, ਸਿੱਖਿਆ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਸਹੀ ਅੰਕੜੇ ਪੰਜਾਬ ਦੀ ਭਵਿੱਖੀ ਯੋਜਨਾਬੰਦੀ ਅਤੇ ਵਿਕਾਸ ਨੀਤੀਆਂ ਦੀ ਨੀਂਹ ਬਣਨਗੇ¢
ਲੋਕਾਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਇਸ ਲਈ ਕਿਸੇ ਵੀ ਦਸਤਾਵੇਜ਼ ਦੀ ਲੋੜ ਨਹੀਂ ਪਵੇਗੀ ਅਤੇ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ, ਉਨ੍ਹਾਂ ਪੰਜਾਬੀਆਂ ਨੂੰ ਸਹੀ ਵੇਰਵੇ ਦੇਣ ਅਤੇ ਸੂਬੇ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ¢ਜਨਗਣਨਾ 2027 ਦੇ ਕਾਰਜਕ੍ਰਮ ਅਨੁਸਾਰ ਆਨਲਾਈਨ ਸਵੈ-ਗਣਨਾ 16 ਤੋਂ 30 ਨਵੰਬਰ, 2026 ਤੱਕ ਹੋਵੇਗੀ, ਜਿਸ ਤੋਂ ਬਾਅਦ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ |