ਸਰਾਭਾ/ਰਾਏਕੋਟ (ਸੰਤੋਖ ਗਿੱਲ/ਰੈਕਟਰ ਕਥੂਰੀਆ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ‘ਸ਼ਹੀਦੀ ਦਿਵਸ’ ਮÏਕੇ ਉਨ੍ਹਾ ਦੇ ਜੱਦੀ ਪਿੰਡ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮÏਕੇ ਉਨ੍ਹਾ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਇਸ 19 ਸਾਲਾ ਇਨਕਲਾਬੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਨਿਆਂ, ਬਰਾਬਰੀ, ਮਾਨਵਤਾ ਅਤੇ ਤਰੱਕੀ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਕਰੀਏ | ਸ਼ਹੀਦਾਂ ਦੇ ਸਤਿਕਾਰ ਅਤੇ ਨਵੀਂ ਪੀੜ੍ਹੀ ਨੂੰ ਪੰਜਾਬ ਦੀ ਸ਼ਾਨਦਾਰ ਵਿਰਾਸਤ ਨਾਲ ਜੋੜਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਇੱਕ ਅਜਿਹਾ ਅਗਾਂਹਵਧੂ ਪੰਜਾਬ ਸਿਰਜਣ ਲਈ ਕੰਮ ਕਰ ਰਹੀ ਹੈ, ਜਿਸ ਦਾ ਸੁਪਨਾ ਸ਼ਹੀਦਾਂ ਨੇ ਦੇਖਿਆ ਸੀ | ਮਾਨ ਨੇ ਪਿੰਡ ਨੂੰ ਇੱਕ ਨਵਾਂ ‘ਆਮ ਆਦਮੀ ਕਲੀਨਿਕ’ ਸਮਰਪਤ ਕੀਤਾ ਅਤੇ ਪਿੰਡ ਦੇ ਸਪੋਰਟਸ ਕਲੱਬ ਨੂੰ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ |
ਉਨ੍ਹਾ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਰਲ-ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ | ਮਾਨ ਨੇ ਕਿਹਾ, ‘ਤਾਕਤਵਰ ਹਾਕਮ ਅਤੇ ਸਾਮਰਾਜ ਅੰਤ ਵਿੱਚ ਇਤਿਹਾਸ ਦੇ ਪੰਨਿਆਂ ਵਿੱਚ ਗੁਆਚ ਜਾਂਦੇ ਹਨ, ਪਰ ਜੋ ਲੋਕ ਸੱਚਾਈ ਅਤੇ ਮਨੁੱਖਤਾ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੰਦੇ ਹਨ, ਉਹ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿੰਦੇ ਹਨ | ਸਾਡੀ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਬੱਚੇ, ਵਿਦਿਆਰਥੀ ਅਤੇ ਹਰ ਵਰਗ ਦੇ ਲੋਕ ਧਰਤੀ ਦੇ ਇਸ ਮਹਾਨ ਸਪੂਤ ਬਾਰੇ ਜਾਣ ਸਕਣ ਅਤੇ ਉਨ੍ਹਾ ਨੂੰ ਸ਼ਰਧਾਂਜਲੀ ਭੇਟ ਕਰ ਸਕਣ |’





