ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼Ïਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ¢
ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ¢
ਇਸ ਦÏਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਹਿਜ਼ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇੱਕ ਇਤਿਹਾਸਕ ਮÏਕਾ ਹੈ¢ ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੰਕਲਪ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜੋ ਵਿਤਕਰੇ, ਸ਼ੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿੱਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮÏਕਿਆਂ ਦਾ ਆਨੰਦ ਮਾਣ ਸਕੇ¢ ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਿੱਚ ਇਸ ਇਤਿਹਾਸਕ ਮÏਕੇ ਨੂੰ ਮਨਾਉਣ ਲਈ ਵਚਨਬੱਧ ਹੈ¢”
ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ¢
ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ¢ ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ¢ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲÏਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ¢ ਪੂਰੀ ਵਿਉਂਤਬੰਦੀ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਸੰਗਤ ਪੂਰੀ ਸ਼ਰਧਾ ਅਤੇ ਸਹੂਲਤ ਨਾਲ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ¢”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਰਹਿਨੁਮਾਈ ਹੇਠ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ¢ ਇਹ ਧਾਰਮਿਕ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ, ਜੋ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਨੂੰ ਸ਼ਰਧਾ ਭਾਵਨਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦੇਣਗੀਆਂ¢
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸÏਾਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |





