ਤਰਨ ਤਾਰਨ (ਨਵਾਂ ਜ਼ਮਾਨਾ ਸਰਵਿਸ)
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਕਮਿਊਨਿਸਟ ਕਦਾਚਿਤ ਸਹਿਣ ਨਹੀਂ ਕਰਨਗੇ ¢ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਸੂਬਾ ਸਕੱਤਰੇਤ ਮੈਂਬਰ ਪਿਰਥੀਪਾਲ ਸਿੰਘ ਮਾੜੀਮੇਘਾ ਨੇ 1 ਦਸੰਬਰ ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਲਈ ਸਥਾਨਕ ਬਾਠ ਰੋਡ ‘ਤੇ ਬਣੇ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਹਾਲ ਵਿਖੇ ਰਾਜਿੰਦਰਪਾਲ ਕÏਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਕੌਂਸਲ ਮੀਟਿੰਗ ਵਿੱਚ ਹਾਜ਼ਰ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ¢ਮਾੜੀਮੇਘਾ ਨੇ ਕਿਹਾ ਕਿ ਸੀ ਪੀ ਆਈ ਨੇ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਗਰਾਊਾਡ ਵਿੱਚ ਮੋਦੀ ਦੀ ਅਗਵਾਈ ਵਾਲੀ ਫਾਸ਼ੀਵਾਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ‘ਬਦਲਾਵ ਜ਼ਰੂਰੀ ਹੈ’ ਦੇ ਨਾਅਰੇ ਹੇਠ ਇਤਿਹਾਸਕ ਰੈਲੀ ਕਰਕੇ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਸੀ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਜਿਨ੍ਹਾਂ ਵਿੱਚ ਸੰਵਿਧਾਨ ਬਦਲਣ, ਬੇਰੁਜ਼ਗਾਰੀ, ਗੈਂਗਸਟਰਵਾਦ, ਭਿ੍ਸ਼ਟਾਚਾਰ, ਨਸ਼ਿਆਂ ਦੇ ਬੋਲਬਾਲੇ, ਡਾਕੇ, ਕਤਲ, ਫਿਰÏਤੀਆਂ, ਲੁੱਟਾਂ -ਖੋਹਾਂ, ਚੋਰੀਆਂ, ਪੁਲਸ ਰਾਜ, ਵੋਟ ਚੋਰੀ, ਸਿਹਤ ਅਤੇ ਸਿੱਖਿਆ ਦਾ ਭੱਠਾ ਬਿਠਾਉਣ ਵਿਰੁੱਧ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਸਥਾਨਕ ਜਿਲ੍ਹੇ ਦੇ ਆਗੂ ਤਿੰਨ ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਇਕੱਤਰ ਹੋ ਕੇ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕਰਨਗੇ¢ਮੀਟਿੰਗ ਵਿੱਚ ਹਾਜ਼ਰ ਪਾਰਟੀ ਆਗੂਆਂ ਨੇ ਜ਼ਿਲ੍ਹੇ ਦੀਆਂ ਦੋ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜਣ ਬਾਰੇ ਵਿਉਂਤਬੰਦੀ ਕਰਦਿਆਂ ਪਾਰਟੀ ਕੇਡਰ ਨੂੰ ਜ਼ੋਰਦਾਰ ਤਿਆਰੀਆਂ ਕਰਨ ਦਾ ਸੱਦਾ ਦਿੱਤਾ¢ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਸਹਾਇਕ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ ਅਤੇ ਖਜ਼ਾਨਚੀ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪਾਰਟੀ ਆਗੂਆਂ ਨੂੰ ਏਰੀਆ ਕਮੇਟੀਆਂ ਦੀਆਂ ਲੈਵੀ ਫੀਸਾਂ ਤੁਰੰਤ ਜਮ੍ਹਾਂ ਕਰਵਾਉਣ, ਨਵੀਨੀਕਰਨ ਅਤੇ ਮੈਬਰਸ਼ਿਪ ਵਿੱਚ ਵਾਧਾ ਕਰਨ ਦੀ ਜ਼ੋਰਦਾਰ ਅਪੀਲ ਕੀਤੀ |
ਮੀਟਿੰਗ ਵਿੱਚ ਕੁਲਬੀਰ ਸਿੰਘ ਕਸੇਲ, ਬਲਜੀਤ ਸਿੰਘ ਫਤਿਆਬਾਦ, ਜੈਮਲ ਸਿੰਘ ਬਾਠ, ਪੂਰਨ ਸਿੰਘ ਮਾੜੀਮੇਘਾ, ਬਲਦੇਵ ਸਿੰਘ ਧੂੰਦਾ, ਵਿਸ਼ਾਲਦੀਪ ਵਲਟੋਹਾ, ਮੋਤਾ ਸਿੰਘ ਝਬਾਲ, ਜਸਬੀਰ ਸਿੰਘ ਜÏਣੇਕੇ, ਹਰਭਿੰਦਰ ਸਿੰਘ ਕਸੇਲ, ਸੁਖਦੇਵ ਸਿੰਘ ਚਾਹਲ, ਚਰਨ ਸਿੰਘ ਤਰਨ ਤਾਰਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਬੰਦ ਕਰਨ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਬੰਦ ਕੀਤੀਆਂ ਮੰਡੀਆਂ ਚਾਲੂ ਕਰਨ ਦੀ ਮੰਗ ਕੀਤੀ | ਆਗੂਆਂ ਨੇ ਜੇਲ੍ਹ ਭਰੋ ਅੰਦੋਲਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਣ ਦਾ ਅਹਿਦ ਕੀਤਾ ¢





