ਸ਼ਾਹਕੋਟ/ਲੋਹੀਆਂ (ਗਿਆਨ ਸੈਦਪੁਰੀ/
ਰੀਨਾ ਸ਼ਰਮਾ, ਯੋਗੇਸ਼ਵਰ ਸ਼ਰਮਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਰਹੇਗੀ, ਓਨਾ ਸਮਾਂ ਅÏਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ¢
ਜਲੰਧਰ ਦੇ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦÏਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਦਾ ਇੱਕ ਪਰਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਨਾਲ ਸਾਂਝ-ਭਿਆਲੀ ਪਾਉਣ ਬਦਲੇ ਉਨ੍ਹਾਂ ਨੂੰ ‘ਸਰ’ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ ਸੀ | ਇਸ ਪਰਵਾਰ ਨੇ 13 ਅਪ੍ਰੈਲ, 1919 ਨੂੰ ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੇ ਕਾਂਡ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਤ ਕੀਤਾ ਸੀ | ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕਰ ਦਿੱਤਾ ਸੀ | ਇਸ ਪਰਵਾਰ ਨੇ ਉਨ੍ਹਾਂ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਗੱਦਾਰੀ ਕੀਤੀ ਸੀ, ਜੋ ਅੰਗਰੇਜ਼ਾਂ ਵਿਰੁੱਧ ਡਟੇ ਹੋਏ ਸਨ¢” “ਏਨਾ ਹੀ ਨਹੀਂ, ਇਸ ਪਰਵਾਰ ਨੇ ਇਹ ਵੀ ਯਕੀਨੀ ਬਣਾਇਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਜਨਰਲ ਡਾਇਰ ਨੂੰ ਸਿਰੋਪਾਓ ਅਤੇ ਮੁਆਫ਼ੀ ਦਿੱਤੀ | ਦੂਜੇ ਪਾਸੇ ਉਹ ਪਾਰਟੀ ਹੈ, ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟੈਂਕ ਚਾੜ੍ਹੇ ਸਨ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਸੀ | ਵਿਰੋਧੀ ਪਾਰਟੀਆਂ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸਾੜਾ ਕਰਦੀਆਂ ਹਨ |””
ਉਨ੍ਹਾ ਕਿਹਾ, “’ਭਾਜਪਾ ਨੇ ਉਦੋਂ ਪੰਜਾਬ ਵਿੱਚ ਨਸ਼ਿਆਂ ਦੀ ਸ਼ੁਰੂਆਤ ਕੀਤੀ ਸੀ, ਜਦੋਂ ਉਹ ਅਕਾਲੀਆਂ ਨਾਲ ਸੱਤਾ ਵਿੱਚ ਸਨ ਅਤੇ ਹੁਣ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕਰ ਰਹੇ ਹਨ | ਕੀ ਪੰਜਾਬ ਉਦੋਂ ਨਸ਼ਾ ਮੁਕਤ ਹੋਵੇਗਾ, ਜਦੋਂ ਕੇਂਦਰੀ ਗ੍ਰਹਿ ਮੰਤਰੀ ਉਨ੍ਹਾਂ ਅਕਾਲੀ ਆਗੂਆਂ ਨਾਲ ਸਟੇਜ ਸਾਂਝੀ ਕਰਨਗੇ, ਜੋ ਚਿੱਟੇ ਦੇ ਸਮਾਨਅਰਥੀ ਬਣ ਚੁੱਕੇ ਹਨ |’
ਮਾਨ ਨੇ ਕਿਹਾ, “’ਜਿਨ੍ਹਾਂ ਲੋਕਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ, ਹਰਿਆਣਾ ਅਤੇ ਹੋਰ ਥਾਵਾਂ ‘ਤੇ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਉਹੀ ਹੁਣ ਭਗਵਾਂ ਪਾਰਟੀ ਨਾਲ ਗਠਜੋੜ ਕਰਨ ਲਈ ਪੱਬਾਂ ਭਾਰ ਹਨ |’





