ਧਾਮੀ 6ਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਝੱਬਰ ਨਵੇਂ ਜਨਰਲ ਸਕੱਤਰ

0
6

ਅੰਮਿ੍ਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ੁੱਕਰਵਾਰ ਹੋਏ ਜਨਰਲ ਇਜਲਾਸ ਵਿੱਚ ਮੁੜ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਸੰਬੰਧੀ ਜਨਰਲ ਇਜਲਾਸ ਵਿੱਚ ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇਦਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂਅ ਪੇਸ਼ ਕੀਤਾ ਗਿਆ | ਉਨ੍ਹਾਂ ਦੇ ਵਿਰੋਧ ਵਿੱਚ ਕਿਸੇ ਹੋਰ ਉਮੀਦਵਾਰ ਦਾ ਨਾਂਅ ਪੇਸ਼ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਛੇਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ | ਪ੍ਰਧਾਨ ਵਜੋਂ ਐਡਵੋਕੇਟ ਧਾਮੀ ਦੀ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਚੁਣੇ ਗਏ | ਇਸ ਤੋਂ ਇਲਾਵਾ ਚੁਣੇ ਗਏ ਅੰਤਿ੍ੰਗ ਮੈਂਬਰਾਂ ਵਿਚ ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਨਕ, ਰਾਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ |