ਮੋਗਾ (ਇਕਬਾਲ ਸਿੰਘ ਖਹਿਰਾ)
ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਜ਼ਿਲ੍ਹਾ ਮੋਗਾ ਦੀ ਕÏਾਸਲ ਦੀ ਮੀਟਿੰਗ ਸ਼ੁੱਕਰਵਾਰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਦੇ ਸਤੀਸ਼ ਲੂੰਬਾ ਹਾਲ ਵਿੱਚ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਕੀਤੀ | ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਵੱਲੋਂ ਉਘੇ ਆਗੂ ਕਾਮਰੇਡ ਦਰਸ਼ਨ ਸਿੰਘ ਮਿਸ਼ਰੀਵਾਲਾ ਦੀ ਮÏਤ ਦੀ ਜਾਣਕਾਰੀ ਉਪਰੰਤ ਸਮੁੱਚੀ ਕÏਾਸਲ ਵੱਲੋਂ ਇੱਕ ਮਿੰਟ ਦਾ ਮÏਨ ਧਾਰ ਕੇ ਕਾਮਰੇਡ ਮਿਸ਼ਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਮੀਟਿੰਗ ਸ਼ੁਰੂ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਨੇ ਵੱਖ ਵੱਖ ਏਜੰਡੇ ਪਾਰਟੀ ਕÏਾਸਲ ਦੇ ਸਾਹਮਣੇ ਪੇਸ਼ ਕੀਤੇ | ਇਸ ਮੀਟਿੰਗ ਵਿੱਚ ਪਾਰਟੀ ਦੇ ਸੂਬਾ ਕÏਾਸਲ ਮੈਂਬਰ ਕਾਮਰੇਡ ਜਗਰੂਪ ਵਿਸ਼ੇਸ਼ ਤÏਰ ‘ਤੇ ਹਾਜ਼ਰ ਹੋਏ | ਆਪਣੇ ਸੰਬੋਧਨ ਦÏਰਾਨ ਕਾਮਰੇਡ ਜਗਰੂਪ ਨੇ ਦੇਸ਼ ਵਿੱਚ ਹੋ ਰਹੀ ‘ਵੋਟ ਚੋਰੀ’ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹੋ ਰਹੇ ਹਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਹੈਲਥ ਬਿੱਲ ਦੇ ਲੋਕ ਵਿਰੋਧੀ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰਾਂ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਨਿੱਜੀਕਰਨ ਕਰਕੇ ਇਨ੍ਹਾਂ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਰਹੀਆਂ ਹਨ | ਕÏਮਾਂਤਰੀ ਹਾਲਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਜੇ ਇੱਕ ਪਾਸੇ ਸਰਮਾਏਦਾਰੀ ਸਰਕਾਰਾਂ ਆਪਣੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਹਾਲਾਤ ਪੈਦਾ ਕਰਕੇ ਜਿਉੂਣਾ ਅÏਖਾ ਕਰ ਰਹੀਆਂ ਹਨ, ਉਥੇ ਵੱਖ-ਵੱਖ ਦੇਸ਼ਾਂ ਵਿੱਚ ਵਿਦਿਆਰਥੀ, ਨÏਜਵਾਨ, ਬੇਰੁਜ਼ਗਾਰ, ਮਜ਼ਦੂਰ ਅਤੇ ਕਿਸਾਨ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰੇ ਹੋਏ ਹਨ | ਉਨ੍ਹਾ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਤੋਂ ਸਪੱਸ਼ਟ ਹੈ ਕਿ ਦੁਨੀਆ ਭਰ ਦੀ ਰਾਜਨੀਤੀ ਖੱਬੇ ਪੱਖ ਵੱਲ ਨੂੰ ਕਰਵਟ ਲੈ ਰਹੀ ਹੈ ਅਤੇ ਪ੍ਰੋਲੇਤਾਰੀ ਲਹਿਰ ਮੁੜ ਉੱਭਰ ਰਹੀ ਹੈ | ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਅਜੋਕੇ ਸਮੇਂ ਵਿੱਚ ਇਸ ਉੱਭਰ ਰਹੀ ਲੋਕ ਲਹਿਰ ਨੂੰ ਸਹੀ ਦਿਸ਼ਾ ਦੇਣ ਲਈ ਇੱਕ ਯੋਗ ਅਤੇ ਇਨਕਲਾਬੀ ਅਗਵਾਈ ਦੀ ਸਖ਼ਤ ਲੋੜ ਹੈ | ਉਨ੍ਹਾਂ ਕਿਹਾ ਕਿ ਨਵੀਂ ਤਕਨਾਲੋਜੀ ਅਤੇ ਏ ਆਈ ਦੀ ਵਰਤੋਂ ਕਾਰਪੋਰੇਟ ਘਰਾਣਿਆਂ ਵੱਲੋਂ ਮੁਨਾਫ਼ਾ ਕਮਾਉਣ ਅਤੇ ਰੁਜ਼ਗਾਰ ਘਟਾਉਣ ਲਈ ਕੀਤੀ ਜਾ ਰਹੀ ਹੈ ਜਦ ਕਿ ਏ ਆਈ ਨਾਲ ਹੋ ਰਹੇ ਉਤਪਾਦਨ ਨੇ ਸਾਬਤ ਕਰ ਦਿੱਤਾ ਕਿ ਬਹੁਤ ਘੱਟ ਮਨੁੱਖੀ ਮਿਹਨਤ ਨਾਲ, ਦੁਨੀਆ ਦੀ ਆਬਾਦੀ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ | ਤਕਨੀਕ ਦੀ ਸੁਚੱਜੀ ਵਰਤੋਂ ਨਾ ਕਰਨਾ ਸਮਾਜਿਕ ਵਿਗਾੜਾਂ ਨੂੰ ਜਨਮ ਦੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਨੈਸ਼ਨਲ ਪਾਰਟੀ ਦੇ ਸੱਦੇ ‘ਤੇ 1 ਤੋਂ 3 ਦਸੰਬਰ ਤੱਕ ਦੇਸ਼ ਵਿਆਪੀ ਸਤਿਆਗ੍ਰਹਿ ਤਹਿਤ ਹਜ਼ਾਰਾਂ ਕਮਿਊਨਿਸਟ ਕਾਰਕੁੰਨ ਗਿ੍ਫਤਾਰੀਆਂ ਦੇਣਗੇ | ਉਨ੍ਹਾਂ ਸਮੂਹ ਵਰਕਰਾਂ ਨੂੰ ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਲਾਮਬੰਦੀ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ | ਕਾਮਰੇਡ ਕੁਲਦੀਪ ਭੋਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਦੋਂ ਚੋਣਾਂ ਦਾ ਦÏਰ ਹੈ ਤੇ ਸਾਰੀਆਂ ਬੁਰਜੂਆ ਪਾਰਟੀਆਂ ਆਪਣੇ ਆਪਣੇ ਉਮੀਦਵਾਰ ਐਲਾਨ ਰਹੀਆਂ ਹਨ, ਉੱਥੇ ਭਾਰਤੀ ਕਮਿਊਨਿਸਟ ਪਾਰਟੀ ਜੋ ਮਿਹਨਤਕਸ਼ ਲੋਕਾਂ ਦੇ ਹਿੱਤਾਂ ਲਈ ਲੜਨ ਵਾਲੀ ਪਾਰਟੀ ਹੈ, ਵੀ ਆਉਣ ਵਾਲੀਆਂ ਚੋਣਾਂ ਵਿੱਚ ਮੋਗੇ ਜ਼ਿਲ੍ਹੇ ਵਿੱਚ ਦੋ ਸੀਟਾਂ ‘ਤੇ ਚੋਣ ਲੜੇਗੀ | ਉਨ੍ਹਾਂ ਨੇ ਅੱਗੇ ਬੋਲਦਿਆਂ 25 ਨਵੰਬਰ ਨੂੰ ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਬਰਸੀ ਵਿੱਚ ਪਾਰਟੀ ਵਰਕਰਾਂ ਨੂੰ ਵੱਡੀ ਪੱਧਰ ‘ਤੇ ਸ਼ਾਮਲ ਹੋਣ ਦੀ ਅਪੀਲ ਕੀਤੀ | ਅੰਤ ਵਿੱਚ ਕਾਮਰੇਡ ਜਗਜੀਤ ਸਿੰਘ ਨਿਹਾਲ ਵਾਲਾ ਨੇ ਮੀਟਿੰਗ ਵਿੱਚ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਦੀ ਇਕਾਈ 1 ਤੋਂ 3 ਦਸੰਬਰ ਤੱਕ ਹੋਣ ਵਾਲੇ ਜੇਲ੍ਹ ਭਰੋ ਅੰਦੋਲਨ ਵਿੱਚ ਵਧ-ਚੜ੍ਹ ਕੇ ਹਿੱਸਾ ਲਵੇਗੀ | ਮੀਟਿੰਗ ਵਿੱਚ ਸੁਖਜਿੰਦਰ ਮਹੇਸਰੀ, ਜਗਦੀਸ਼ ਸਿੰਘ ਚਾਹਲ, ਡਾਕਟਰ ਇੰਦਰਵੀਰ ਗਿੱਲ, ਬਲਵਿੰਦਰ ਸਿੰਘ ਬੁੱਧ ਸਿੰਘ ਵਾਲਾ, ਕਾਮਰੇਡ ਗੁਰਮੀਤ ਸਿੰਘ ਵਾਂਦਰ, ਸਵਰਾਜ ਸਿੰਘ ਢੁੱਡੀਕੇ, ਗੁਰਦਿੱਤ ਸਿੰਘ ਦੀਨਾ, ਸਵਰਨ ਸਿੰਘ ਖੋਸਾ, ਇਕਬਾਲ ਸਿੰਘ ਤਖਾਣਵੱਧ, ਮਹਿੰਦਰ ਸਿੰਘ ਧੂਰਕੋਟ, ਸਤਵੰਤ ਸਿੰਘ ਖੋਟੇ, ਕਾਮਰੇਡ ਗੁਰਮੇਲ ਸਿੰਘ ਨਾਹਰ, ਇੰਦਰਜੀਤ ਸਿੰਘ ਦੀਨਾ ਅਤੇ ਜਸਪ੍ਰੀਤ ਕÏਰ ਬੱਧਨੀ ਨੇ ਬਹਿਸ ਵਿੱਚ ਹਿੱਸਾ ਲਿਆ |





