ਪਟਿਆਲਾ (ਭੁਪਿੰਦਰਜੀਤ ਮÏਲਵੀਵਾਲਾ)
ਭਾਰਤੀ ਜਨਤਾ ਪਾਰਟੀ ਦੀ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਮਨ ਦੀਆਂ ਨੀਤੀਆਂ ਉੱਤੇ ਚੱਲ ਰਹੀ ਹੈ¢ ਭਾਜਪਾ ਸੱਤਾ ਉੱਤੇ ਕਾਬਜ਼ ਰਹਿਣ ਲਈ ਦੇਸ਼ ਨੂੰ ਜਾਤਾਂ ਅਤੇ ਧਰਮਾਂ ਦੇ ਨਾਂਅ ਉੱਤੇ ਵੰਡ ਰਹੀ ਹੈ¢ ਭਾਜਪਾ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਸੀ ਪੀ ਆਈ ਵੱਲੋਂ ਸ਼ੁਰੂ ਕੀਤਾ ਜਾ ਰਿਹਾ ਜੇਲ੍ਹ ਭਰੋ ਅੰਦੋਲਨ ਲੋਕਾਂ ਵਿੱਚ ਭਾਜਪਾ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਜਿੱਥੇ ਜਾਗਰੂਕਤਾ ਪੈਦਾ ਕਰੇਗਾ, ਉੱਥੇ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਵੀ ਇਹ ਅੰਦੋਲਨ ਪ੍ਰਭਾਵਸ਼ਾਲੀ ਢੰਗ ਨਾਲ ਸਹਾਈ ਹੋਵੇਗਾ¢ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਵੰਤ ਸਿੰਘ ਮÏਲਵੀਵਾਲਾ ਦੀ ਅਗਵਾਈ ਅਤੇ ਪ੍ਰੋਫੈਸਰ ਬਲਵੀਰ ਸਿੰਘ ਬੱਲੀ ਰਾਮ ਚੰਦ ਚੁਨਾਗਰਾ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਜ਼ਿਲ੍ਹਾ ਕÏਾਸਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਧਰਮ ਨਿਰਪੱਖਤਾ ਅਤੇ ਜਮਹੂਰੀਅਤ ਦੀ ਆਵਾਜ਼ ਭਾਰਤੀ ਸੰਵਿਧਾਨ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕਰਕੇ ਦੇਸ਼ ਅੰਦਰ ਸਥਾਪਤ ਕਦਰਾਂ-ਕੀਮਤਾਂ ਨੂੰ ਖਤਮ ਕੀਤਾ ਜਾ ਰਿਹਾ ਹੈ¢ ਫਿਰਕਾਪ੍ਰਸਤੀ ਅਤੇ ਤਾਨਾਸ਼ਾਹੀ ਦਾ ਬੋਲਬਾਲਾ ਕਾਇਮ ਕਰਕੇ ਆਰ ਐੱਸ ਐੱਸ ਦੁਆਰਾ ਸੰਚਾਲਿਤ ਨੀਤੀਆਂ ਨੂੰ ਲਾਗੂ ਕਰਨ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ¢ ਉਹਨਾਂ ਕਿਹਾ ਕਿ ਕੇਂਦਰ ਦੀ ਲੋਕ ਵਿਰੋਧੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਸੀ ਪੀ ਆਈ ਵੱਲੋਂ ਇੱਕ ਦਸੰਬਰ ਤੋਂ ਤਿੰਨ ਦਸੰਬਰ ਤੱਕ ਦੇਸ਼ ਭਰ ਵਿੱਚ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ ਜਿਸ ਦੀਆਂ ਵੱਡੇ ਪੱਧਰ ਉੱਤੇ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ¢ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਨ ਵਾਲੀ ਸਰਕਾਰ ਦੇ ਵਿਰੋਧ ਵਿੱਚ ਦਿੱਤੇ ਜੇਲ੍ਹ ਭਰੋ ਦੇ ਸੱਦੇ ਨੂੰ ਦੇਸ਼ ਭਰ ਵਿੱਚ ਵੱਡਾ ਹੁਲਾਰਾ ਮਿਲ ਰਿਹਾ ਹੈ¢ ਜਿਲ੍ਹਾ ਸਕੱਤਰ ਕਾਮਰੇਡ ਕੁਲਵੰਤ ਸਿੰਘ ਮÏਲਵੀਵਾਲਾ ਨੇ ਦੱਸਿਆ ਕਿ ਮੀਟਿੰਗ ਦÏਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦÏਰਾਨ ਸੀ ਪੀ ਆਈ ਪਟਿਆਲਾ ਜ਼ਿਲ੍ਹੇ ਵਿੱਚ ਨਾਭਾ ਅਤੇ ਸ਼ੁਤਰਾਣਾ ਦੀਆਂ ਵਿਧਾਨ ਸਭਾ ਸੀਟਾਂ ਉੱਤੇ ਆਪਣੇ ਉਮੀਦਵਾਰ ਖੜੇ੍ਹ ਕਰੇਗੀ¢
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਹਾਇਕ ਸਕੱਤਰ ਬਿ੍ਜ ਲਾਲ ਬਿਠੋਣੀਆਂ, ਰਜਿੰਦਰ ਸਿੰਘ ਰਾਜਪੁਰਾ ਕ੍ਰਿਸ਼ਨ ਕੁਮਾਰ ਜੁਲਕਾਂ, ਸੰਤੋਖ ਸਿੰਘ ਪਟਿਆਲਾ, ਰਣਜੀਤ ਸਿੰਘ ਮੈਣ, ਅਮਰਜੀਤ ਸਿੰਘ ਦੁਗਾਲ, ਬਲਵੀਰ ਸਿੰਘ ਦੇਧਨਾ, ਦਲਜੀਤ ਕÏਰ ਗਦਾਈਆ, ਹਰਸ਼ਰਨਜੀਤ ਕÏਰ ਪਟਿਆਲਾ, ਉੱਤਮ ਸਿੰਘ ਬਾਗੜੀ, ਕਰਨੈਲ ਸਿੰਘ ਪਟਿਆਲਾ, ਜੀਵਨ ਸਿੰਘ ਰਾਜਪੁਰਾ, ਨਸੀਬ ਚੰਦ ਪੈਂਦ, ਕੁਲਦੀਪ ਸਿੰਘ ਗਲੋਲੀ, ਜਰਨੈਲ ਸਿੰਘ ਦੇਵੀਗੜ੍ਹ ਅਤੇ ਘੇਸਾ ਰਾਮ ਨਾਈਵਾਲਾ ਆਦਿ ਹਾਜ਼ਰ ਸਨ¢





