ਗੱਠਜੋੜ ਬੇਹੱਦ ਖ਼ਤਰਨਾਕ : ਕਿਸਾਨ ਆਗੂ

0
7

ਲੁਧਿਆਣਾ (ਨਵਾਂ ਜ਼ਮਾਨਾ ਬਿਊਰੋ)
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅਕਾਲੀ-ਭਾਜਪਾ ਗੱਠਜੋੜ ‘ਤੇ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹਨ ਕਿ ਵੱਖ-ਵੱਖ ਵਿਚਾਰਧਾਰਾਵਾਂ ਵਾਲੀਆਂ ਸਿਆਸੀ ਪਾਰਟੀਆਂ ਸੱਤਾ ਵਿੱਚ ਆਉਣ ਲਈ ਇਕੱਠੀਆਂ ਹੋ ਰਹੀਆਂ ਹਨ | ਰਾਜੇਵਾਲ ਨੇ ਕਿਹਾ ਕਿ ਪਹਿਲਾਂ ‘ਵਾਰਿਸ ਪੰਜਾਬ ਦੇ’, ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ ਇਕੱਠੇ ਹੋਏ ਅਤੇ ਹੁਣ ਭਾਜਪਾ ਤੇ ਅਕਾਲੀ ਦਲ ਦਾ ਗੱਠਜੋੜ ਹੋ ਗਿਆ ਹੈ | ਪੰਜਾਬ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਹਨ, ਪਿਛਲੇ ਪੰਜ ਸਾਲਾਂ ਵਿੱਚ ‘ਆਪ’ ਸਿਰਫ਼ ਚੁਟਕਲੇ ਸੁਣਾਉਣ ਵਿੱਚ ਰੁੱਝੀ ਰਹੀ | ਕਾਂਗਰਸ ਆਪਣੇ ਅੰਦਰੂਨੀ ਮੱਤਭੇਦਾਂ ਕਾਰਨ ਚੁੱਪ ਹੈ | ਹਰ ਕੋਈ ਪੰਜਾਬ ਦੀ ਵਾਗਡੋਰ ਸੰਭਾਲਣਾ ਚਾਹੁੰਦਾ ਹੈ, ਪਰ ਵਿਕਾਸ ਲਈ ਕਿਸੇ ਕੋਲ ਕੋਈ ਏਜੰਡਾ ਨਹੀਂ ਹੈ | ਜੋ ਵੀ ਪਾਰਟੀ ਸੱਤਾ ਵਿੱਚ ਆਵੇ, ਉਸ ਨੂੰ ਪੰਜਾਬ ਨੂੰ ਮੌਜੂਦਾ ਨਾਜ਼ੁਕ ਸਥਿਤੀ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ | ਇਸ ਗੱਠਜੋੜ ਨੂੰ ਬੇਹੱਦ ਖ਼ਤਰਨਾਕ ਕਰਾਰ ਦਿੰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਅਤੇ ਸੰਯੁਕਤ ਕਿਸਾਨ ਮੋਰਚਾ (ਸਾਂਝੀ ਕਮੇਟੀ) ਦੇ ਮੈਂਬਰ ਰਘਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਲਈ ਚੰਗਾ ਨਹੀਂ ਹੈ |
ਬੈਨੀਪਾਲ ਨੇ ਦਾਅਵਾ ਕੀਤਾ ਕਿ ਭਾਜਪਾ ਆਪਣੀ ਹਿੰਦੂਤਵ ਵਿਚਾਰਧਾਰਾ ਲਈ ਜਾਣੀ ਜਾਂਦੀ ਹੈ, ਜਦੋਂ ਕਿ ਪੰਜਾਬ ਸਾਂਝੇ ਭਾਈਚਾਰਿਆਂ ਅਤੇ ਭਾਈਚਾਰਕ ਸਾਂਝ ਦੀ ਧਰਤੀ ਹੈ |