ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
‘ਕਾਕਰੋਚ ਜਨਤਾ ਪਾਰਟੀ’ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਵੱਕਾਰੀ ‘ਆਕਸਫੋਰਡ ਯੂਨੀਅਨ’ ਵਿੱਚ ਭਾਸ਼ਣ ਦੇਣਾ ਸੀ | ਸੋਮਵਾਰ ਦੇਰ ਰਾਤ ਸੋਸ਼ਲ ਮੀਡੀਆ ‘ਐਕਸ’ ‘ਤੇ ਪਾਈ ਇੱਕ ਪੋਸਟ ਵਿੱਚ ਸੌਰਵ ਦਾਸ ਨੇ ਇਸ ਕਾਰਵਾਈ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਲਿਖਿਆ, Tਮੈਨੂੰ ਇਸ ਡਰਪੋਕ ਮੋਦੀ ਸਰਕਾਰ ਵੱਲੋਂ ਆਕਸਫੋਰਡ ਯੂਨੀਵਰਸਿਟੀ ਵਿੱਚ ਭਾਸ਼ਣ ਦੇਣ ਲਈ ਲੰਡਨ ਜਾਣ ਤੋਂ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਹੈ |U ਭਾਜਪਾ ‘ਤੇ ਤਿੱਖਾ ਤਨਜ਼ ਕੱਸਦਿਆਂ ਉਨ੍ਹਾਂ ਅੱਗੇ ਕਿਹਾ, Tਜੇਕਰ ਮੈਂ ਸਰਕਾਰ ਨਾਲ ਠੱਗੀ ਮਾਰਨ ਵਾਲਾ ਕੋਈ ਵਿਅਕਤੀ ਹੁੰਦਾ ਤਾਂ ਮੈਨੂੰ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਮਿਲ ਜਾਣੀ ਸੀ, ਜਿਵੇਂ ਕਿ ਉਸ ਵੇਲੇ ਅਰੁਣ ਜੇਤਲੀ ਵੱਲੋਂ ਵਿਜੇ ਮਾਲਿਆ ਨੂੰ ਜਾਣ ਦਿੱਤਾ ਗਿਆ ਸੀ | ਸੌਰਵ ਦਾਸ ਨੂੰ ਯਾਤਰਾ ਕਰਨ ਤੋਂ ਰੋਕਣ ਦਾ ਕੋਈ ਅਧਿਕਾਰਤ ਕਾਰਨ ਜਨਤਕ ਨਹੀਂ ਕੀਤਾ ਗਿਆ ਹੈ | ਹਾਲਾਂਕਿ ਦਾਸ ਨੇ ਦਾਅਵਾ ਕੀਤਾ ਹੈ ਕਿ ਇਮੀਗ੍ਰੇਸ਼ਨ ਕਾਊਾਟਰ ‘ਤੇ ਸਰਕਾਰ ਵੱਲੋਂ ਉਨ੍ਹਾਂ ਦੇ ਪਾਸਪੋਰਟ ‘ਤੇ ਰੋਕ ਲਗਾਈ ਗਈ ਸੀ, ਜਿਸ ਕਾਰਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਭਾਰਤ ਛੱਡ ਕੇ ਨਹੀਂ ਜਾ ਸਕਦੇ |





