ਸੀ ਪੀ ਆਈ ਦੇ 5 ਲੱਖ ਵਰਕਰ ਗਿ੍ਫਤਾਰੀਆਂ ਦੇਣਗੇ

0
3

ਨਵੀਂ ਦਿੱਲੀ (ਨ ਜ਼ ਸ) ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਦਸੰਬਰ ਤੋਂ ਤਿੰਨ ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੌਰਾਨ ਘੱਟੋ-ਘੱਟ ਪੰਜ ਲੱਖ ਵਰਕਰ ਗਿ੍ਫਤਾਰੀਆਂ ਦੇਣਗੇ | ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਡੀ. ਰਾਜਾ ਨੇ ਵੀਰਵਾਰ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ | ਇਸ ਮÏਕੇ ਸੀ ਪੀ ਆਈ ਦੀ ਕÏਮੀ ਸਕੱਤਰੇਤ ਦੇ ਮੈਂਬਰ ਡਾ. ਗਿਰੀਸ਼ ਸ਼ਰਮਾ ਅਤੇ ਕੇ. ਰਾਮਕ੍ਰਿਸ਼ਨ ਵੀ ਮÏਜੂਦ ਸਨ¢ਉਨ੍ਹਾ ਇਸ ਪ੍ਰੋਗਰਾਮ ਦਾ ਪੋਸਟਰ ਵੀ ਜਾਰੀ ਕੀਤਾ¢ ਜੇਲ੍ਹ ਭਰੋ ਅੰਦੋਲਨ ਦੌਰਾਨ ਮੰਗ ਕੀਤੀ ਜਾਵੇਗੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਸਤੀਫ਼ਾ ਦੇਣ | ਐੱਸ ਆਈ ਆਰ ਦੀ ਪ੍ਰਕਿਰਿਆ ਰੋਕੀ ਜਾਵੇ ਅਤੇ ਚੋਣਾਂ ਵਿੱਚ ਬੈਲਟ ਪੇਪਰਾਂ ਦੀ ਮੁੜ ਬਹਾਲੀ ਕੀਤੀ ਜਾਵੇ¢ਮਹਿੰਗਾਈ ‘ਤੇ ਕਾਬੂ ਪਾਇਆ ਜਾਵੇ, ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਅਤੇ ਸਰਕਾਰੀ ਸਿੱਖਿਆ ਤੇ ਜਨਤਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ, ਅÏਰਤਾਂ ਲਈ ਰਾਖਵੇਂਕਰਨ ਨੂੰ ਲਾਗੂ ਕੀਤਾ ਜਾਵੇ, ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਮਜ਼ਦੂਰ ਵਿਰੋਧੀ ਲੇਬਰ ਕੋਡ ਵਾਪਸ ਲਏ ਜਾਣ¢
ਕਾਮਰੇਡ ਰਾਜਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਹਰ ਖੇਤਰ ਵਿੱਚ ਲੋਕਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ¢ ਮਹਿੰਗਾਈ ਵਿੱਚ ਲਗਾਤਾਰ ਵਾਧਾ, ਬੇਰੁਜ਼ਗਾਰੀ, ਸਰਕਾਰੀ ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਹਮਲੇ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕਰਨਾ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਸਰਕਾਰ ਦੀਆਂ ਨੀਤੀਆਂ ਦੀ ਨਾਕਾਮੀ ਨੂੰ ਦਰਸਾਉਂਦੇ ਹਨ¢ ਪਾਰਟੀ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸਿਆਸੀ ਅਤੇ ਆਰਥਿਕ ਬਦਲਾਅ ਦੀ ਇਸ ਲਹਿਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ¢ ਇਸ ਤਿੰਨ ਦਿਨਾਂ ਦੇ ਦੇਸ਼-ਵਿਆਪੀ ਅੰਦੋਲਨ ਤਹਿਤ ਸੀ ਪੀ ਆਈ ਦੇ ਘੱਟੋ-ਘੱਟ ਪੰਜ ਲੱਖ ਵਰਕਰ ਦੇਸ਼ ਭਰ ਵਿੱਚ ਗਿ੍ਫ਼ਤਾਰੀਆਂ ਦੇ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਲਈ ਜਵਾਬਦੇਹੀ ਦੀ ਮੰਗ ਕਰਨਗੇ¢ ਸੀ ਪੀ ਆਈ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮÏਕੇ ਦੇਸ਼-ਵਿਆਪੀ ਤÏਰ ‘ਤੇ ‘ਵੋਟ ਬਚਾਓ-ਦੇਸ਼ ਬਚਾਓ ਦਿਵਸ’ ਮਨਾਉਣ ਦਾ ਸੱਦਾ ਵੀ ਦਿੱਤਾ ਗਿਆ ਸੀ¢ ਇਸ ਦਾ ਮਕਸਦ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੋੜ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ¢ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਵੱਲੋਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਇਹ ਦਿਵਸ ਮਨਾਇਆ ਗਿਆ | ਪ੍ਰੈੱਸ ਕਾਨਫਰੰਸ ਦÏਰਾਨ ਪੰਜ ਸੂਬਿਆਂ–ਉੱਤਰ ਪ੍ਰਦੇਸ਼, ਪੰਜਾਬ, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਸਿਆਸੀ ਹਾਲਾਤ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ¢ ਸੀ ਪੀ ਆਈ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਵਿਰੁੱਧ ਲੋਕਾਂ ਵਿੱਚ ਵਿਆਪਕ ਰੋਸ ਅਤੇ ਅਸੰਤੋਸ਼ ਹੈ¢ ਆਉਣ ਵਾਲੀਆਂ ਚੋਣਾਂ ਧਰਮ ਨਿਰਪੱਖ ਅਤੇ ਜਮਹੂਰੀ ਤਾਕਤਾਂ ਲਈ ਇਕੱਠੇ ਹੋਣ ਦਾ ਅਹਿਮ ਮÏਕਾ ਹਨ¢ ਮÏਜੂਦਾ ਸਮੇਂ ਵਿੱਚ ਆਰ ਐੱਸ ਐੱਸ-ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਸਾਂਝੇ ਤÏਰ ‘ਤੇ ਚੁਣÏਤੀ ਦੇਣ ਲਈ ਧਰਮ ਨਿਰਪੱਖ ਅਤੇ ਜਮਹੂਰੀ ਪਾਰਟੀਆਂ ਦੀ ਏਕਤਾ ਬੇਹੱਦ ਜ਼ਰੂਰੀ ਹੈ¢ ਸੀ ਪੀ ਆਈ ਨੇ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਵਿੱਚ ਆਪਸੀ ਸਹਿਮਤੀ ਅਤੇ ਤਾਲਮੇਲ ਦੀ ਪ੍ਰਕਿਰਿਆ ਦÏਰਾਨ ਆਪਸੀ ਸਤਿਕਾਰ, ਸਮਝਦਾਰੀ ਅਤੇ ਇੱਕ-ਦੂਜੇ ਨੂੰ ਥਾਂ ਦੇਣ ਦੀ ਭਾਵਨਾ ਨੂੰ ਮੁੱਖ ਆਧਾਰ ਬਣਾਇਆ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਸੀਟਾਂ ਦੀ ਵੰਡ ਦੇ ਮਾਮਲੇ ਵਿੱਚ¢ ਸਾਂਝੇ ਸੰਘਰਸ਼ਾਂ ਅਤੇ ਸਾਂਝੇ ਪ੍ਰੋਗਰਾਮਾਂ ਰਾਹੀਂ ਜਿਸ ਏਕਤਾ ਦਾ ਪ੍ਰਗਟਾਵਾ ਹੋਇਆ ਹੈ, ਉਸ ਨੂੰ ਚੋਣਾਂ ਵਿੱਚ ਵੀ ਸਾਂਝੀ ਕਾਰਵਾਈ ਵਿੱਚ ਬਦਲਣਾ ਸਮੇਂ ਦੀ ਮੁੱਖ ਲੋੜ ਹੈ¢ ਸੀ ਪੀ ਆਈ ਨੇ ਸਾਰੀਆਂ ਧਰਮ ਨਿਰਪੱਖ ਅਤੇ ਜਮਹੂਰੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝੇ ਸੰਘਰਸ਼ਾਂ ਰਾਹੀਂ ਪੈਦਾ ਹੋਈ ਏਕਤਾ ਅਤੇ ਜੋਸ਼ ਨੂੰ ਅੱਗੇ ਵਧਾਉਣ ਅਤੇ ਚੋਣ ਮੈਦਾਨ ਵਿੱਚ ਵੀ ਇਸੇ ਏਕਤਾ ਦਾ ਪ੍ਰਗਟਾਵਾ ਕਰਨ¢ ਸੀਟਾਂ ਦੀ ਵੰਡ ਸਬੰਧੀ ਸਮਝÏਤੇ ਆਪਸੀ ਸਤਿਕਾਰ, ਸਹਿਯੋਗ ਅਤੇ ਭਾਜਪਾ ਤੇ ਉਸ ਦੇ ਸਹਿਯੋਗੀਆਂ ਵਿਰੁੱਧ ਸਾਂਝੇ ਤÏਰ ‘ਤੇ ਚੋਣ ਲੜਨ ਦੇ ਵੱਡੇ ਉਦੇਸ਼ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਣੇ ਚਾਹੀਦੇ ਹਨ¢ ਲੋਕਤੰਤਰੀ ਤਾਕਤਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਕਰਨ ਲਈ ਸਾਰੀਆਂ ਧਰਮ ਨਿਰਪੱਖ ਅਤੇ ਜਮਹੂਰੀ ਤਾਕਤਾਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ¢