ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਮਨਵਾਉਣ ਲਈ 3, 4 ਨੂੰ ਮੁੜ ਸਮੂਹਿਕ ਛੁੱਟੀ ‘ਤੇ

0
8

ਪਟਿਆਲਾ : ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਪੀ ਐੱਸ ਈ ਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ‘ਤੇ ਆਧਾਰਤ 16 ਜਥੇਬੰਦੀਆਂ ਦੇ ਸਾਂਝੇ ਥੜੇ੍ਹ ਦੇ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼Ïਰ, ਕÏਰ ਸਿੰਘ ਸੋਹੀ, ਇੰਜ. ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਦਲੀਪ ਕੁਮਾਰ, ਬਲਕÏਰ ਸਿੰਘ ਮਾਨ, ਰਾਧੇ ਸ਼ਿਆਮ, ਪਵਨਪ੍ਰੀਤ ਸਿੰਘ, ਬਾਬਾ ਅਮਰਜੀਤ ਸਿੰਘ, ਗੁਰਪਿਆਰ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਹਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਬਿਜਲੀ ਕਾਮਿਆਂ ਵੱਲੋਂ 21 ਜੁਲਾਈ ਤੋਂ 26 ਜੁਲਾਈ ਤੱਕ ਲਗਾਤਾਰ 6 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕੀਤਾ ਗਿਆ ਸੀ¢ ਮਿਤੀ 26-07-26 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜਰੀ ਵਿੱਚ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਵਿੱਚ ਜਥੇਬੰਦੀਆਂ ਨਾਲ ਸਰਕਾਰ ਦੀਆਂ ਸਹਿਮਤੀਆਂ ਹੋਈਆਂ ਸਨ¢ ਮੀਟਿੰਗ ਵਿੱਚ ਮਿਤੀ 15-08-26 ਤੱਕ ਵਿੱਤੀ ਮੰਗਾਂ ਜਿਵੇਂ ਕਿ ਮਿਤੀ 17-07-20 ਦਾ ਪੱਤਰ ਰੱਦ ਕਰਕੇ ਨਵੇਂ ਭਰਤੀ ਮੁਲਾਜ਼ਮਾਂ ਉਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨਾ, 17-11-21 ਤੋਂ ਬਾਅਦ ਤਰੱਕੀ ਹੋਏ ਮੁਲਾਜ਼ਮਾਂ ਨੂੰ ਵੀ ਪੇ ਬੈਂਡ ਦਾ ਲਾਭ ਦੇਣਾ, ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ ਏ ਦਾ ਬਕਾਇਆ ਅਤੇ ਏਰੀਅਰ, ਪੈਨਸ਼ਨਰਾਂ ਨੂੰ ਇਕਸਾਰਤਾ ਨਾਲ 2.59 ਫੈਕਟਰ ਲਾਗੂ ਕਰਨਾ, 200 ਰੁਪਏ ਵਿਕਾਸ ਟੈਕਸ ਰੱਦ ਕਰਨ ਆਦਿ ਮੰਗਾਂ ਦਾ ਨਿਪਟਾਰਾ ਕਰਕੇ ਲਾਗੂ ਕੀਤੀਆਂ ਜਾਣਗੀਆਂ, ਸੋਲੇਸ਼ੀਅਮ ਪਾਲਿਸੀ ਤਹਿਤ ਭਰਤੀ ਮੁਲਾਜ਼ਮਾਂ ਤੇ 12% ਵਿਆਜ਼ ਦੀ ਅਣਮਨੁੱਖੀ ਸ਼ਰਤ ਹਟਾਉਣ ਅਤੇ ਬਿਜਲੀ ਨਿਗਮ ਨਾਲ ਸੰਬੰਧਤ ਮੰਗਾਂ ਜਿਵੇਂ ਕਿ 2011 ਤੋਂ ਬਾਅਦ ਭਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਦੀ ਰਿਆਇਤ ਦੇਣਾ, ਕੰਟ੍ਰੈਕਟ ਸੀ ਆਰ ਏ ਤਹਿਤ ਭਰਤੀ ਐੱਸ ਐੱਸ ਏ /ਲਾਈਨਮੈਨ ਕਰਮਚਾਰੀਆਂ ਨੂੰ ਕੰਟਰੈਕਟ ਸੇਵਾ ਦਾ ਲਾਭ ਦੇਣਾ, ਪੈਟਰੋਲ ਭੱਤੇ ਵਿੱਚ ਵਾਧਾ, ਨਵੀਂ ਭਰਤੀ, ਏ ਏ ਈ/ਸੀਨੀਅਰ ਸਹਾਇਕ ਦੀ ਨਵੀਂਆਂ ਅਸਾਮੀਆਂ ਦੀ ਰਚਨਾ, ਏ ਈ ਦੀ ਅਸਾਮੀ ਦਾ ਤਰੱਕੀ ਕੋਟਾ ਵਧਾਉਣ, ਪਿਛਲੇ ਸਕੇਲ ਲਾਗੂ ਕਰਨ ਸਮੇਂ ਭੰਗ ਹੋਈ ਪੇ ਪੈਰਿਟੀ ਬਹਾਲ ਕਰਨ, ਕੱਚੇ ਕਾਮਿਆਂ ਸਮੇਤ ਪੇਸਕੋ, ਪੀ ਟੀ ਐੱਸ ਕਾਮਿਆਂ ਨੂੰ ਪੱਕੇ ਕਰਨ, ਦਫਤਰੀ ਕਾਮਿਆਂ ਦੀ ਨਵੀਂ ਭਰਤੀ ਅਤੇ ਅਸਾਮੀਆਂ ਦੀ ਰਚਨਾ, 23 ਸਾਲਾ ਰਿਟਾਇਰੀਆਂ ਉਪਰ ਵੀ ਲਾਗੂ ਕਰਨਾ, ਸਮੁੱਚੇ ਵਰਗਾਂ ਦੇ ਕਰਮਚਾਰੀਆਂ ਦੀ ਤਰੱਕੀਆਂ ਆਦਿ ਮਸਲੇ ਹੱਲ ਕਰਨ ਦੀਆਂ ਸਹਿਮਤੀਆਂ ਬਣੀਆਂ ਸਨ, ਪ੍ਰੰਤੂ ਸਰਕਾਰ ਤੇ ਮੈਨੇਜਮੈਂਟ ਵੱਲੋਂ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ 28 ਅਕਤੂਬਰ ਨੂੰ ਦਿੜ੍ਹਬਾ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਲਗਾਉਣ ਉਪਰੰਤ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਸਿਰਫ ਆਪਣੀ ਬਣਦੀ ਡਿਊਟੀ ਕਰ ਰਹੇ ਹਨ¢ ਆਗੂਆਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਜਥੇਬੰਦੀ ਨੂੰ ਦਿੱਤੀ ਮੀਟਿੰਗ 3 ਵਾਰ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਟਕਰਾਅ ਦੀ ਨੀਤੀ ਅਪਣਾਈ ਜਾ ਰਹੀ ਹੈ¢ ਇਸ ਲਈ ਸਰਕਾਰ ਦੇ ਇਸ ਗ਼ੈਰ-ਸੰਜੀਦਾ ਰਵੱਈਏ ਵਿਰੁੱਧ ਅਤੇ ਅਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮਿਤੀ 3,4 ਦਸੰਬਰ ਨੂੰ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਸਮੂਹਿਕ ਛੁੱਟੀ ਲੈਣਗੇ ਅਤੇ ਪੈਨਸ਼ਨਰਜ਼ ਸਮੇਤ ਆਪੋ ਆਪਣੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ¢ ਆਗੂਆਂ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਹੋਈਆਂ ਸਹਿਮਤੀਆਂ ਅਨੁਸਾਰ ਸਰਕੂਲਰ ਨਾ ਜਾਰੀ ਕੀਤੇ ਤਾਂ ਸਮੂਹਿਕ ਛੁੱਟੀ ਦੇ ਸੰਘਰਸ਼ ਪ੍ਰੋਗਰਾਮ ਨੂੰ ਵਧਾਇਆ ਜਾਵੇਗਾ |