ਤਰਨ ਤਾਰਨ (ਗਿਆਨ ਸੈਦਪੁਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚਲਾਈਆਂ ਜਾ ਰਹੀਆਂ ਚਾਲਾਂ ਨੂੰ ਕਮਿਊਨਿਸਟ ਸਹਿਣ ਨਹੀ ਕਰਨਗੇ | ੳਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕੀਤਾ | ਉਹ 1 ਦਸੰਬਰ ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ, ਜਿਹੜੀ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਨੂੰ ਸੰਬੋਧਨ ਕਰ ਰਹੇ ਸਨ¢
ਸਰਹਾਲੀ ਕਲਾਂ ਨੇ ਕਿਹਾ ਕਿ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕਰਨ ਅਤੇ ਪੁਰਾਣੀ ਮਨਰੇਗਾ ਸਕੀਮ ਬਹਾਲ ਕਰਕੇ ਹਰੇਕ ਮਜ਼ਦੂਰ ਨੂੰ ਪੂਰਾ ਸਾਲ ਕੰਮ ਅਤੇ ਸੱਤ ਸੌ ਰੁਪਏ ਦਿਹਾੜੀ ਦੇਣ, ਮਜ਼ਦੂਰਾ ਸਿਰ ਚੜੇ੍ਹ ਸਮੁੱਚੇ ਕਰਜ਼ੇ ਮੁਆਫ ਕਰਨ, ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਮੰਗਾਂ ‘ਤੇ ਮਜ਼ਦੂਰ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਦੀ ਆ ਰਹੀ ਹੈ | ਉਨ੍ਹਾ ਕਿਹਾ ਕਿ ਸਦੀਆਂ ਤੋਂ ਜਾਤੀ-ਪਾਤੀ ਦੇ ਵਿਤਕਰੇ, ਸਰਕਾਰੀ ਤੇ ਜਗੀਰੂ ਜਬਰ ਦੇ ਸਤਾਏ ਬੇਜ਼ਮੀਨੇ ਮਜ਼ਦੂਰ ਅੱਜ ਵੀ ਅੱਤ ਦੀ ਮਹਿੰਗਾਈ, ਇਲਾਜ ਕਰਵਾਉਣ ਤੋਂ ਅਸਮਰਥ, ਬੱਚਿਆਂ ਨੂੰ ਉਚ ਵਿਦਿਆ ਦਿਵਾਉਣ, ਰੋਜ਼ਾਨਾ ਜੀਵਨ ਦੀਆਂ ਲੋੜਾਂ ਪੂਰੀਆਂ ਕਰਨ ਤੋਂ ਅਸਮਰਥ ਹਨ ਅਤੇ ਕਰਜ਼ੇ ਹੇਠ ਦੱਬੇ ਹੋਏ ਹਨ | ਸਰਕਾਰਾਂ ਫੋਕੇ ਦਾਅਵੇ ਕਰਕੇ ਵਿਕਾਸ ਦੇ ਦਮਗਜ਼ੇ ਮਾਰ ਕੇ ਮਜ਼ਦੂਰਾਂ ਦੀਆਂ ਵੋਟਾ ਬਟੋਰਨ ਵਿੱਚ ਲੱਗੀਆਂ ਹੋਈਆਂ ਹਨ¢ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲਾ ਸਕੱਤਰ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ, ਜਿਨ੍ਹਾਂ ਵਿੱਚ ਬੇਰੁਜ਼ਗਾਰੀ, ਗੈਂਗਸਟਰਵਾਦ, ਭਿ੍ਸ਼ਟਾਚਾਰ, ਨਸ਼ਿਆਂ ਦੇ ਬੋਲਬਾਲੇ, ਡਾਕੇ ਕਤਲ, ਫਿਰÏਤੀਆਂ ਵਿਰੁੱਧ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ | ਉਨ੍ਹਾ ਕਿਹਾ ਕਿ 3 ਦਸੰਬਰ ਨੂੰ ਪਿੰਡਾਂ ਦੇ ਕਿਰਤੀ ਲੋਕ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਪਰਵਾਰਾਂ ਸਮੇਤ ਸ਼ਾਮਲ ਹੋ ਕੇ ਵੱਡੀ ਗਿਣਤੀ ਵਿੱਚ ਗਿ੍ਫ਼ਤਾਰੀਆਂ ਦੇਣਗੇ¢ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਘੁਰਕਵਿੰਡ, ਹੀਰਾ ਸਿੰਘ ਖਡੂਰ ਸਾਹਿਬ, ਬਲਵਿੰਦਰ ਸਿੰਘ ਕੋਟ, ਸਵਰਨ ਸਿੰਘ ਕਿਰਤੋਵਾਲ, ਜਸਵੰਤ ਸਿੰਘ ਸੀਤੋ, ਕਸ਼ਮੀਰ ਸਿੰਘ ਗਿੱਲ ਵੜੈਚ, ਕੁਲਵੰਤ ਸਿੰਘ ਖਡੂਰ ਸਾਹਿਬ, ਸੁਖਦੇਵ ਸਿੰਘ ਮੂਸੇ, ਸੁਖਚੈਨ ਸਿੰਘ ਕਿਰਤੋਵਾਲ, ਬਲਜਿੰਦਰ ਕÏਰ ਸਰਹਾਲੀ ਕਲਾਂ, ਜੋਗਿੰਦਰ ਸਿੰਘ ਤੇ ਨਿਰਮਲ ਸਿੰਘ ਸੀਤੋ ਨੇ ਵੀ ਆਪਣੇ ਵਿਚਾਰ ਰੱਖੇ¢





