ਮੋਗਾ (ਇਕਬਾਲ ਸਿੰਘ ਖਹਿਰਾ)-ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਵੱਲੋਂ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੋਈਆਂ ਕਟÏਤੀਆਂ ਵਿਰੁੱਧ 1 ਤੋਂ 3 ਦਸੰਬਰ ਤੱਕ ਦੇਸ਼ਵਿਆਪੀ ਸੱਤਿਆਗ੍ਰਹਿ ਦਾ ਸੱਦਾ ਦਿੱਤਾ ਗਿਆ ਹੈ¢ ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਵੱਲੋਂ 3 ਦਸੰਬਰ ਨੂੰ ਸਵੇਰੇ 11 ਵਜੇ ਵਿਸ਼ਾਲ ਇਕੱਠ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਤੇ ਆਪਣੇ ਆਪ ਨੂੰ ਗਿ੍ਫਤਾਰੀ ਲਈ ਪੇਸ਼ ਕੀਤਾ ਜਾਵੇਗਾ¢ ਇਹ ਜਾਣਕਾਰੀ ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ, ਜ਼ਿਲਾ ਸਹਾਇਕ ਸਕੱਤਰ ਡਾਕਟਰ ਇੰਦਰਵੀਰ ਗਿੱਲ ਤੇ ਗੁਰਦਿੱਤ ਦੀਨਾ ਨੇ ਬਿਆਨ ਜਾਰੀ ਕਰਦਿਆਂ ਦਿੱਤੀ¢ ਉਨ੍ਹਾਂ ਦੱਸਿਆ ਕਿ ਗੁਰੂ ਬਾਬਾ ਨਾਨਕ ਦੇਵ ਜੀ ਵੱਲੋਂ ਹਾਕਮਾਂ ਦੇ ਜ਼ੁਲਮ ਵਿਰੁੱਧ ਉਠਾਈ ਗਈ ਆਵਾਜ਼ ਤੋਂ ਪ੍ਰੇਰਨਾ ਲੈਂਦਿਆਂ ਮਿਹਨਤਕਸ਼ ਵਰਗ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ‘ਤੇ ਹੈ¢ ਆਗੂਆਂ ਦੋਸ਼ ਲਾਇਆ ਕਿ ਮÏਜੂਦਾ ਹਕੂਮਤ ਵੱਲੋਂ ਲੋਕ ਪੱਖੀ ਕਾਨੂੰਨਾਂ ਨੂੰ ਖਤਮ ਕਰਕੇ ਸਰਮਾਏਦਾਰ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ¢ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਸੁਧਾਈ (ਐੱਸ ਆਈ ਆਰ) ਦੇ ਨਾਂਅ ਹੇਠ ਦੇਸ਼ ਭਰ ਵਿੱਚ ਕੱਟੀਆਂ ਗਈਆਂ ਕਰੋੜਾਂ ਵੋਟਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਚੋਣ ਪ੍ਰਕਿਰਿਆ ‘ਚ ਪਾਰਦਰਸ਼ਤਾ ਲਿਆਂਦੀ ਜਾਵੇ¢ਕੇਂਦਰ ਸਰਕਾਰ ਵੱਲੋਂ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਲਿਆਂਦੇ ਗਏ 4 ਲੇਬਰ ਕੋਡ ਰੱਦ ਕੀਤੇ ਜਾਣ, ਉਚ ਤਕਨੀਕੀ ਯੁੱਗ ਵਿੱਚ ਲੋੜ ਤਾਂ ਬਣਦੀ ਕਿ ਕੰਮ ਦਿਹਾੜੀ ਛੋਟੀ ਕੀਤੀ, ਪਰ ਇਸ ਨੂੰ 12 ਘੰਟੇ ਕੀਤਾ ਜਾ ਰਿਹਾ ਹੈ¢ ਕੰਮ ਦੀ ਦਿਹਾੜੀ 8 ਘੰਟੇ ਹੀ ਰੱਖੀ ਜਾਵੇ¢ਨਰੇਗਾ-2005 ਦੀਆਂ ਮਜ਼ਦੂਰ ਪੱਖੀ ਧਾਰਾਵਾਂ ਨੂੰ ਮੁੜ ਬਹਾਲ ਕੀਤਾ ਜਾਵੇ, ਬਕਾਇਆ ਉਜਰਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਬੇਰੁਜ਼ਗਾਰੀ ਭੱਤੇ ਦਾ ਭੁਗਤਾਨ ਕੀਤਾ ਜਾਵੇ¢ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ¢ਉਹਨਾਂ ਕਿਹਾ ਕਿ ‘ਕÏਮੀ ਸਿਹਤ ਬਿੱਲ’ ਦੀਆਂ ਉਨ੍ਹਾਂ ਮੱਦਾਂ ਦੇ ਵਿਰੁੱਧ ਲੋਕਾਂ ਨੂੰ ਸੁਚੇਤ ਹੋਣ ਦੀ, ਜਿਨ੍ਹਾਂ ਤਹਿਤ ਆਮ ਬਿਮਾਰੀਆਂ (ਬੁਖਾਰ, ਜ਼ੁਕਾਮ) ਦੇ ਨਾਂਅ ਹੇਠ ਲੋਕਾਂ ਨੂੰ ਇਕਾਂਤਵਾਸ ਕਰਨ ਜਾਂ ਉਨ੍ਹਾਂ ਦੇ ਅਧਿਕਾਰ ਸੀਮਤ ਕਰਨ ਦੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ¢ਪਾਰਟੀ ਦੇ ਆਗੂਆਂ ਸਪੱਸ਼ਟ ਕੀਤਾ ਕਿ ਇਸ ਕÏਮੀ ਮੁਹਿੰਮ ਤਹਿਤ ਪਹਿਲਾਂ ਵੀ 1 ਸਤੰਬਰ, 27 ਅਕਤੂਬਰ ਅਤੇ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ¢ ਹੁਣ ਉਕਤ ਮੁੱਦਿਆਂ ਨੂੰ ਲੈ ਕੇ 1 ਤੋਂ 3 ਦਸੰਬਰ ਤੱਕ ਸਾਰੇ ਦੇਸ਼ ਵਿੱਚ ਲੱਖਾਂ ਕਮਿਊਨਿਸਟ ਕਾਰਕੁਨ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕਰਨਗੇ¢ਇਸੇ ਕੜੀ ਤਹਿਤ 3 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਸੱਤਿਆਗ੍ਰਹਿ ਦÏਰਾਨ ਮੋਗਾ ਵਿਖੇ ਸੀ ਪੀ ਆਈ ਦੇ ਸੈਂਕੜੇ ਕਾਰਕੁਨਾਂ ਦਾ ਜੱਥਾ ਗਿ੍ਫ਼ਤਾਰੀ ਲਈ ਪੇਸ਼ ਹੋਵੇਗਾ¢ਉਕਤ ਪਾਰਟੀ ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨÏਜਵਾਨਾਂ ਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਲੋਕਤੰਤਰ ਦੀ ਰਾਖੀ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਡੀ ਸੀ ਦਫ਼ਤਰ ਮੋਗਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ, ਤਾਂ ਕਿ ਸਰਕਾਰਾਂ ਦੇ ਲੋਕ ਵਿਰੋਧੀ ਕੋਝੇ ਫੈਸਲਿਆਂ ਨੂੰ ਪਛਾੜਿਆ ਜਾ ਸਕੇ¢





