ਪੁਜਾਰੀਆਂ ਵੱਲੋਂ ਮੋਦੀ ਲਈ ਪ੍ਰਾਰਥਨਾ

0
242

ਦੇਹਰਾਦੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਉਤਰਾਖੰਡ ਦੇ ਕੇਦਾਰਨਾਥ ਧਾਮ ’ਚ ਭਗਵਾਨ ਸ਼ਿਵ ਦੀ ਪੂਜਾ ਕੀਤੀ। ਉਨ੍ਹਾ ਗੌਰੀਕੁੰਡ ਤੋਂ ਕੇਦਾਰਨਾਥ ਰੋਪਵੇਅ, ਗੋਵਿੰਦਘਾਟ ਤੋਂ ਹੇਮਕੁੰਟ ਰੋਪਵੇਅ, ਮਾਣਾ-ਮਾਣਪਾਸ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨ ਅਤੇ ਜੋਸ਼ੀਮਠ-ਮਾਲਾਰੀ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨ ਵਰਗੇ ਚਾਰ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਕੇਦਾਰਨਾਥ ਤੋਂ ਆਪਣੇ ਦੋ ਦਿਨਾਂ ਉਤਰਾਖੰਡ ਦੌਰੇ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਸਿੱਧਾ ਮੰਦਰ ਪਹੁੰਚੇ। ਇਸ ਦੌਰਾਨ ਪੁਜਾਰੀਆਂ ਨੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਅੱਗੇ ਲਿਜਾਣ ਲਈ ਬਲ ਬਖਸ਼ਣ। ਮੋਦੀ ਦੀ ਫੇਰੀ ਦੇ ਮੱਦੇਨਜ਼ਰ ਕੇਦਾਰਨਾਥ ਮੰਦਰ ਨੂੰ ਕਈ ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਤੋਂ ਬਾਅਦ ਮੋਦੀ ਚਮੋਲੀ ਸਥਿਤ ਬਦਰੀਨਾਥ ਮੰਦਰ ਪੁੱਜੇ।

LEAVE A REPLY

Please enter your comment!
Please enter your name here