ਪ੍ਰਯਾਗਰਾਜ (ਯੂਪੀ) : ਇੱਥੋਂ ਦੇ ਨਿੱਜੀ ਹਸਪਤਾਲ ਨੇ ਡੇਂਗੂ ਦੇ ਮਰੀਜ਼ ਨੂੰ ਬਲੱਡ ਪਲੇਟਲੈੱਟਸ ਦੀ ਬਜਾਏ ਫਲਾਂ ਦਾ ਜੂਸ ਚੜ੍ਹਾ ਦਿੱਤਾ, ਜਿਸ ਤੋਂ ਬਾਅਦ ਮਰੀਜ਼ ਦੀ ਮੌਤ ਹੋ ਗਈ। ਕਥਿਤ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ’ਚ ਆ ਗਿਆ ਅਤੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਦੇ ਨਿਰਦੇਸ਼ਾਂ ’ਤੇ ਹਸਪਤਾਲ ਨੂੰ ਸੀਲ ਕਰ ਦਿੱਤਾ ਗਿਆ। ਹਾਲੇ ਤੱਕ ਪੁਲਸ ਕੋਲ ਕਿਸੇ ਨੇ ਕੋਈ ਕੇਸ ਦਰਜ ਨਹੀਂ ਕਰਵਾਇਆ। ਪ੍ਰਾਈਵੇਟ ਹਸਪਤਾਲ ਦੇ ਮਾਲਕ ਨੇ ਦਾਅਵਾ ਕੀਤਾ ਕਿ ਪਲੇਟਲੈੱਟਸ ਕਿਸੇ ਹੋਰ ਸੰਸਥਾ ਤੋਂ ਲਿਆਂਦੇ ਗਏ ਸਨ।



