‘ਜੁਮਲਾ ਸਮਰਾਟ’ ਦੀ ਈਵੈਂਟਬਾਜ਼ੀ ਹੈ ਰੁਜ਼ਗਾਰ ਮੇਲਾ : ਕਾਂਗਰਸ

0
476

ਨਵੀਂ ਦਿੱਲੀ : ਕਾਂਗਰਸ ਨੇ ਕੇਂਦਰ ਸਰਕਾਰ ਦੇ ‘ਰੁਜ਼ਗਾਰ ਮੇਲੇ’ ਨੂੰ ‘ਜੁਮਲਾ ਸਮਰਾਟ’ ਦੀ ‘ਈਵੈਂਟਬਾਜੀ’ ਕਰਾਰ ਦਿੰਦਿਆਂ ਪੁੱਛਿਆ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ 16 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਦੋਂ ਪੂਰਾ ਹੋਵੇਗਾ ? ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ’ਚ ਆਉਣ ’ਤੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪਿਛਲੇ ਅੱਠ ਸਾਲਾਂ ’ਚ ਪੂਰਾ ਨਹੀਂ ਹੋਇਆ। ਉਨ੍ਹਾ ਕਿਹਾ ਕਿ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਕੇਂਦਰ ਨੂੰ ਬੇਰੁਜ਼ਗਾਰੀ ਨੂੰ ਵੱਡੀ ਸਮੱਸਿਆ ਮੰਨਣ ਲਈ ਮਜਬੂਰ ਕਰ ਦਿੱਤਾ ਹੈ।

LEAVE A REPLY

Please enter your comment!
Please enter your name here