ਲੰਡਨ : ਭਾਰਤੀ ਮੂਲ ਦੇ ਸਾਬਕਾ ਚਾਂਸਲਰ ਰਿਸ਼ੀ ਸੂਨਕ ਨੇ ਐਤਵਾਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦੌੜ ’ਚ ਸ਼ਾਮਲ ਹੋਣ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਦੇਸ਼ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੰਮ ਕਰਨਾ ਚਾਹੁੰਦੇ ਹਨ। ਰਿਸ਼ੀ ਸੂਨਕ ਨੇ ਕਿਹਾ ਕਿ ਉਹ ਲਿਜ਼ ਟਰੱਸ ਦੀ ਜਗ੍ਹਾ ਪ੍ਰਧਾਨ ਮੰਤਰੀ ਵਜੋਂ ਉਮੀਦਵਾਰ ਖੜ੍ਹੇ ਹੋ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੋਰਿਸ ਜੌਹਨਸਨ ਦੀ ਜਗ੍ਹਾ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੀ ਚੋਣ ’ਚ ਸਤੰਬਰ ਮਹੀਨੇ ਸੂਨਕ ਨੂੰ ਲਿਜ਼ ਟਰੱਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


