24 C
Jalandhar
Thursday, September 19, 2024
spot_img

ਟਰੂਡੋ ਵੱਲੋਂ ਬੰਦੀ ਛੋੜ ਦਿਵਸ ਦੀ ਵਧਾਈ, ਬਾਇਡਨ ਨੇ ਦੀਵਾਲੀ ਮਨਾਈ

ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ | ਸਰਕਾਰੀ ਬਿਆਨ ‘ਚ ਪ੍ਰਧਾਨ ਮੰਤਰੀ ਨੇ ਕਿਹਾ-ਬੰਦੀ ਛੋੜ ਦਿਵਸ ‘ਤੇ ਕੈਨੇਡਾ ਅਤੇ ਦੁਨੀਆ ਭਰ ਦੇ ਸਿੱਖਾਂ ਨੂੰ ਵਧਾਈ ਦਿੰਦਾ ਹਾਂ |
ਉਧਰ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾ ਦੀ ਪਤਨੀ ਜਿਲ ਬਾਇਡਨ ਨੇ ਸੋਮਵਾਰ ਵ੍ਹਾਈਟ ਹਾਊਸ ‘ਚ ਦੀਵਾਲੀ ਦੇ ਜਸ਼ਨ ਦੀ ਮੇਜ਼ਬਾਨੀ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਤੋਂ ਜਾਰਜ ਬੁਸ਼ ਪ੍ਰਸ਼ਾਸਨ ਨੇ ਵ੍ਹਾਈਟ ਹਾਊਸ ‘ਚ ਦੀਵਾਲੀ ਮਨਾਉਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਜਸ਼ਨ ਹੈ | ਈਸਟ ਰੂਮ ‘ਚ ਕਰਵਾਏ ਸਮਾਰੋਹ ‘ਚ 200 ਤੋਂ ਵੱਧ ਉੱਘੇ ਭਾਰਤੀ-ਅਮਰੀਕੀਆਂ ਨੇ ਸ਼ਿਰਕਤ ਕੀਤੀ |

Related Articles

LEAVE A REPLY

Please enter your comment!
Please enter your name here

Latest Articles