ਨਵੀਂ ਦਿੱਲੀ : ਸਾਊਦੀ ਅਰਬ ਦੇ ਸ਼ਹਿਜ਼ਾਦੇ ਤੇ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਦੇ 14 ਨਵੰਬਰ ਨੂੰ ਇੱਕ ਦਿਨ ਦੇ ਦੌਰੇ ‘ਤੇ ਨਵੀਂ ਦਿੱਲੀ ਆਉਣ ਦੀ ਸੰਭਾਵਨਾ ਹੈ | ਸਲਮਾਨ ਜੀ-20 ਨੇਤਾਵਾਂ ਦੇ ਸੰਮੇਲਨ ਲਈ ਇੰਡੋਨੇਸ਼ੀਆ ਦੇ ਬਾਲੀ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨਗੇ | ਦੋਵਾਂ ਦੇਸ਼ਾਂ ਵਿਚਾਲੇ ਵਪਾਰ ਇਸ ਵਿੱਤੀ ਸਾਲ ਲੱਗਭੱਗ 43 ਅਰਬ ਡਾਲਰ ਦਾ ਹੈ |





