14.5 C
Jalandhar
Friday, November 22, 2024
spot_img

ਸਹਿਕਾਰੀ ਸਭਾ ਕਜਲਾ ਦੇ ਗਬਨ ਮਾਮਲੇ ‘ਚ ਫਰਾਰ ਮੁਲਜ਼ਮ ਕਾਬੂ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ ਕਜਲਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਕੁੱਲ 4,24,02,561 ਰੁਪਏ ਦੇ ਕੀਤੇ ਗਏ ਗਬਨ ਸੰਬੰਧੀ ਦਰਜ ਮੁਕੱਦਮੇ ਵਿੱਚ ਇਸ ਬਹੁ-ਕਰੋੜੀ ਘੁਟਾਲੇ ਦੇ ਫਰਾਰ ਮੁਲਜ਼ਮ ਰਾਮ ਪਾਲ, ਸਾਬਕਾ ਮੈਂਬਰ, ਵਾਸੀ ਪੱਦੀ ਮੱਟਵਾਲੀ, ਥਾਣਾ ਬੰਗਾ ਨੂੰ ਗਿ੍ਫਤਾਰ ਕਰ ਲਿਆ ਹੈ |
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਿਕਾਰੀ ਸੋਸਾਇਟੀ ਵਿੱਚ ਕਰੀਬ 1220 ਖਾਤਾਧਾਰਕ/ਮੈਂਬਰ ਹਨ ਅਤੇ 2 ਟਰੈਕਟਰ ਸਮੇਤ ਵੱਡੀ ਮਾਤਰਾ ਵਿੱਚ ਵਾਹੀਯੋਗ ਜ਼ਮੀਨ ਲਈ ਖੇਤੀਬਾੜੀ ਦੇ ਸੰਦ ਵੀ ਹਨ | ਉਕਤ ਸੁਸਾਇਟੀ ਵੱਲੋਂ ਮੈਂਬਰਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਵੀ ਵੇਚੀਆਂ ਜਾਂਦੀਆਂ ਹਨ | ਇਸ ਤੋਂ ਇਲਾਵਾ ਸੁਸਾਇਟੀ ਵਿੱਚ 2 ਕਰਮਚਾਰੀ ਵੀ ਤਨਖਾਹ ਉਤੇ ਕੰਮ ਕਰਦੇ ਹਨ | ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਏ ਦੀਆਂ ਐੱਫ.ਡੀ.ਆਰਜ਼ ਜਮ੍ਹਾਂ ਕਰਵਾਈਆਂ ਗਈਆਂ ਹਨ |
ਵਿਭਾਗ ਦੀ ਤਕਨੀਕੀ ਟੀਮ ਵੱਲੋਂ ਇਸ ਸੁਸਾਇਟੀ ਦੀ ਅਚਨਚੇਤ ਚੈਕਿੰਗ ਦੌਰਾਨ ਸਭਾ ਦਾ ਆਡਿਟ ਕੀਤਾ ਗਿਆ ਅਤੇ ਤਿਆਰ ਕੀਤੀ ਗਈ ਰਿਪੋਰਟ ਤੋਂ ਪਾਇਆ ਗਿਆ ਇਸ ਸੋਸਾਇਟੀ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਕਤ ਸੁਸਾਇਟੀ ਦੇ 7 ਕਰਮਚਾਰੀਆਂ ਵਿਰੁੱਧ ਮੁਕੱਦਮਾ ਨੰਬਰ 16 ਮਿਤੀ 05.09.2022 ਨੂੰ ਆਈ.ਪੀ.ਸੀ. ਦੀ ਧਾਰਾ 408, 420, 465, 467, 468, 477-ਏ, 120-ਬੀ ਅਤੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਵਿਖੇ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਦੋਸ਼ੀਆਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ (ਮੁਅੱਤਲੀ ਅਧੀਨ) ਭੁਪਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਨੂੰ ਪਹਿਲਾਂ ਹੀ ਗਿ੍ਫਤਾਰ ਕੀਤਾ ਜਾ ਚੁੱਕਾ ਹੈ | ਬਾਕੀ ਫਰਾਰ ਚੱਲ ਰਹੇ 4 ਮੁਲਜ਼ਮਾਂ ਵਿੱਚੋਂ ਸਾਬਕਾ ਮੈਂਬਰ ਰਾਮ ਪਾਲ ਨੂੰ ਵੀ ਬਿਊਰੋ ਵੱਲੋਂ ਗਿ੍ਫਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਬਾਕੀ ਦੇ ਫਰਾਰ ਚੱਲ ਰਹੇ 3 ਦੋਸ਼ੀਆਂ ਨੂੰ ਗਿ੍ਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles