ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ‘ਮਨ ਕੀ ਬਾਤ’ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ | ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਦੇ ਭਲੇ ਲਈ ਕੰਮ ਕੀਤਾ | ਪਿਛਲੇ ਸਮੇਂ ਦੌਰਾਨ ਗੁਰੂਆਂ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੇ ਯਤਨ ਕੀਤੇ ਗਏ ਹਨ | ਦਹਾਕਿਆਂ ਬਾਅਦ ਕਰਤਾਰਪੁਰ ਲਾਂਘੇ ਦਾ ਨਿਰਮਾਣ ਹੋਣਾ ਵੀ ਰੂਹਾਨੀ ਤੌਰ ‘ਤੇ ਸੁਖਦ ਹੈ | ਕੁਝ ਦਿਨ ਪਹਿਲਾਂ ਹੀ ਮੈਨੂੰ ਸ੍ਰੀ ਹੇਮਕੁੰਟ ਸਾਹਿਬ ਲਈ ਰੋਪ ਵੇਅ ਦੇ ਉਦਘਾਟਨ ਦਾ ਵੀ ਸੁਭਾਗ ਪ੍ਰਾਪਤ ਹੋਇਆ ਹੈ | ਸਾਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਲਗਾਤਾਰ ਸਿੱਖਣਾ ਚਾਹੀਦਾ ਹੈ |




